ਫ਼ਤਿਹਗੜ੍ਹ ਸਾਹਿਬ ‘ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ 8 ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ਦੇ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ‘ਚ ਪਹਿਲੀ ਜਮਾਤ ‘ਚ ਪੜ੍ਹਦੇ ਪਿੰਡ ਬਲਾੜੀ ਖੁਰਦ ਦੇ 8 ਸਾਲਾ ਬੱਚੇ ਜਸਕੀਰਤ ਸਿੰਘ ਦੀ ਤੇਜ਼ ਰਫ਼ਤਾਰ ਸਕੂਲ ਬੱਸ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨਛੱਤਰ ਸਿੰਘ ਤੇ ਮਨਦੀਪ ਕੌਰ ਸਮੇਤ ਪਿੰਡ ਵਾਸੀਆਂ ਨੇ ਸਕੂਲ ਦੇ ਬਾਹਰ ਧਰਨਾ ਦਿੱਤਾ ਲਗਾ ਕੇ ਡਰਾਈਵਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਪ੍ਰਬੰਧਕਾਂ ਵਿਰੁੱਧ ਪੁਲਿਸ ਕੇਸ ਦਰਜ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸਕੂਲ ਅੱਗੇ ਨਾਅਰੇਬਾਜ਼ੀ ਕੀਤੀ। ਉੱਥੇ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫ਼ਤਿਹਗੜ੍ਹ ਸਾਹਿਬ ਵਿਖੇ ਅੱਠ ਸਾਲਾ ਬੱਚੇ ਦੇ ਸਕੂਲ ਬੈਨ ਦੀ ਲਪੇਟ ਵਿੱਚ ਆ ਜਾਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਕੀਰਤ ਸਿੰਘ ਵਾਸੀ ਬਲਾੜੀ ਖ਼ੁਰਦ ਦੱਸੀ ਜਾ ਰਹੀ ਹੈ, ਜੋ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿੱਚ ਪਹਿਲੀ ਕਲਾਸ ਵਿੱਚ ਪੜ੍ਹਾਈ ਕਰਦਾ ਸੀ।
ਇਸ ਮੌਕੇ ਮ੍ਰਿਤਕ ਬੱਚੇ ਦੇ ਦਾਦਾ ਨਛੱਤਰ ਸਿੰਘ ਤੇ ਚਾਚਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਵੈਨ ਦੇ ਡਰਾਈਵਰ ਤੇ ਕੰਡਕਟਰ ਨੇ ਜਸਕੀਰਤ ਸਿੰਘ ਨੂੰ ਵੈਨ ਤੋਂ ਥੱਲੇ ਉਤਾਰ ਕੇ ਵੈਨ ਤੋਰ ਵੀ ਲਈ ਜਿਸ ਕਾਰਨ ਜਸਕੀਰਤ ਸਿੰਘ ਉਕਤ ਸਕੂਲ ਵੈਨ ਦੇ ਟਾਇਰਾਂ ਹੇਠ ਆ ਕੇ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਮ੍ਰਿਤਕ ਬੱਚੇ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਨੂੰ ਅਜੇ ਵੀ ਇਸ ਗੱਲ ਦਾ ਯਕੀਨ ਨਹੀਂ ਹੋ ਰਿਹਾ ਹੈ।
ਜਿੱਥੇ ਡਾਕਟਰਾਂ ਵੱਲੋਂ ਜਸਕੀਰਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮ੍ਰਿਤਕ ਬੱਚੇ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਬੱਚੇ ਦੀ ਜਾਨ ਗਈ ਹੈ। ਇਸ ਮੌਕੇ ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਗਾਰਡਨ ਵੈਲੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਦੇਵ ਸਿੰਘ ਨਾਮਧਾਰੀ ਨੇ ਕਿਹਾ ਕਿ ਉਨ੍ਹਾਂ ਦੀ ਹਮਦਰਦੀ ਬੱਚੇ ਦੇ ਪਰਿਵਾਰ ਨਾਲ ਹੈ ਤੇ ਉਨ੍ਹਾਂ ਦੀਆਂ ਸਾਰੀਆਂ ਗੱਡੀਆਂ ਦੇ ਕਾਗ਼ਜ਼ਾਤ ਪੂਰੇ ਹਨ।