ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ‘ਚ ਇੱਕ ਗੱਡੀ ਡੂੰਘੀ ਖੱਡ ‘ਚ ਡਿੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ, ਜਿਸ ‘ਚ 7 ਲੋਕਾਂ ਦੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਸਵੇਰੇ ਕਰੀਬ 8.35 ਵਜੇ ਡਾਚਨ ਇਲਾਕੇ ‘ਚ ਡਾਂਗਦੁਰੂ ਪਾਵਰ ਪ੍ਰੋਜੈਕਟ ਸਾਈਟ ਨੇੜੇ ਵਾਪਰਿਆ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੱਕ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਕਾਰਜ ਜਾਰੀ ਸ਼ੁਰੂ ਹੋ ਗਏ, ਫਿਰ ਲੋਕਾਂ ਨੂੰ ਉਥੋਂ ਬਾਹਰ ਕੱਢਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਸਵੇਰੇ 8.35 ਵਜੇ ਡਾਚਨ ਇਲਾਕੇ ‘ਚ ਡਾਂਗਦੁਰੂ ਪਾਵਰ ਪ੍ਰੋਜੈਕਟ ਸਾਈਟ ਨੇੜੇ ਵਾਪਰਿਆ। ਉਨ੍ਹਾਂ ਕਿਹਾ ਕਿ ਬਚਾਅ ਕਾਰਜ ਜਾਰੀ ਹੈ ਅਤੇ ਘਟਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਵੀ ਟਵੀਟ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ, ‘ਡਾਂਗਦੁਰੂ ਪ੍ਰੋਜੈਕਟ ਸਾਈਟ ‘ਤੇ ਹੋਏ ਮੰਦਭਾਗੇ ਸੜਕ ਹਾਦਸੇ ਬਾਰੇ ਕਿਸ਼ਤਵਾੜ ਦੇ ਡੀਸੀ ਡਾ: ਦੇਵਾਂਸ਼ ਯਾਦਵ ਨਾਲ ਗੱਲ ਕੀਤੀ ਹੈ। ਇਸ ਘਟਨਾ ‘ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 1 ਗੰਭੀਰ ਜ਼ਖਮੀ ਹੈ।
ਪ੍ਰਧਾਨ ਮੰਤਰੀ ਦਫ਼ਤਰ (PMO) ਵਿੱਚ ਰਾਜ ਮੰਤਰੀ ਨੇ ਅੱਗੇ ਕਿਹਾ, “ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਲੋਕਾਂ ਨੂੰ ਲੋੜ ਮੁਤਾਬਕ ਜ਼ਿਲ੍ਹਾ ਹਸਪਤਾਲ ਕਿਸ਼ਤਵਾੜ ਜਾਂ ਜੀਐਮਸੀ, ਡੋਡਾ ਵਿੱਚ ਭੇਜਿਆ ਜਾ ਰਿਹਾ ਹੈ। ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।”