Punjab

ਅੰਮ੍ਰਿਤਸਰ ‘ਚ ਰਾਹਗੀਰ ਅਤੇ ਵਕੀਲ ਹੋਏ ਆਹਮੋ-ਸਾਹਮਣੇ

A passer-by and a lawyer came face to face in Amritsar

ਅੰਮ੍ਰਿਤਸਰ ਦੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ‘ਤੇ ਕੁੱਝ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰਾਂ ਨੂੰ ਵਕੀਲਾਂ ਨੇ ਫੜਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਵਕੀਲਾਂ ਵੱਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸਾਹਨੀ ‘ਤੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਹਮਲਾ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਦੀ ਗਿਣਤੀ ਕਰੀਬ 5 ਸੀ, ਜਿੰਨਾਂ ਵਿੱਚੋਂ 2 ਕਾਰ ‘ਤੇ ਆਏ ਸਨ। ਹਮਲਾਵਰਾਂ ਨੂੰ ਵਕੀਲਾਂ ਨੇ ਤਿੰਨ ਨੂੰ ਫੜਕੇ ਪੁਲਿਸ ਹਵਾਲੇ ਕਰ ਦਿੱਤਾ, ਜਦੋਂ ਦੋ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਏਡੀਸੀਪੀ ਅਮਨਦੀਪ ਕੌਰ ਮੌਕੇ ‘ਤੇ ਪਹੁੰਚ ਗਈ।

ਦੱਸਣਯੋਗ ਹੈ ਕਿ ਵਕੀਲਾਂ ਵੱਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਅਦਾਲਤ ਦੇ ਬਾਹਰ ਧਰਨਾ ਦੇ ਰਹੇ ਸਨ। ਵਕੀਲਾਂ ਨੇ ਦੋਸ਼ ਲਾਇਆ ਕਿ ਪੁਲਿਸ ਦੀਆਂ ਗੱਡੀਆਂ ਜ਼ਬਰਦਸਤੀ ਅਦਾਲਤ ਕੰਪਲੈਕਸ ਵਿੱਚ ਦਾਖ਼ਲ ਹੋ ਜਾਂਦੀਆਂ ਹਨ ਤੇ ਜਾਮ ਵਾਲੀ ਸਥਿਤੀ ਪੈਦਾ ਕਰ ਦਿੰਦੀਆਂ ਹਨ।

ਬਾਰ ਐਸੋਸੀਏਸ਼ਨ ਵੱਲੋਂ ਸਾਰੇ ਵਕੀਲਾਂ ਵੱਲੋਂ ਰੋਡ ਜਾਮ ਕਰ ਕੇ ਧਰਨਾ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪਰਦੀਪ ਸੈਣੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਏ ਦਿਨ ਪੁਲਿਸ ਪ੍ਰਸ਼ਾਸਨ ਵੱਲੋਂ ਵਕੀਲਾਂ ਦੇ ਚਲਾਨ ਕੱਟ ਕੇ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਜਾ ਰਿਹਾ ਹੈ, ਇੱਥੋਂ ਤੱਕ ਪੁਲਿਸ ਕਮਿਸ਼ਨਰ ਵੱਲੋਂ ਵਕੀਲਾਂ ਨੂੰ ਸਟਿੱਕਰ ਜਾਰੀ ਕੀਤੇ ਗਏ ਹਨ ਪਰ ਫਿਰ ਵੀ ਆਏ ਦਿਨ ਵਕੀਲਾਂ ਦੇ ਚਲਾਨ ਕੱਟੇ ਜਾ ਰਹੇ ਹਨ।

ਪ੍ਰਧਾਨ ਪ੍ਰਦੀਪ ਸੈਣੀ ਨੇ ਦੱਸਿਆ ਕਿ ‘ਅਸੀਂ ਧਰਨਾ ਲੱਗਾ ਕੇ ਬੈਠੇ ਸੀ ਤੇ ਇੱਕ ਗੱਡੀ ਵਿੱਚ ਦੋ ਨੌਜਵਾਨ ਉਤਰ ਕੇ ਵਕੀਲਾਂ ਨਾਲ ਝਗੜਾ ਕਰਨ ਲੱਗ ਪਏ ਅਤੇ ਮੀਡੀਆ ਦੇ ਸਾਹਮਣੇ ਹੀ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਹੱਥੋ-ਪਾਈ ਹੋ ਪਏ। ਜਿਸ ਦੇ ਚੱਲ ਦੇ ਸਾਰੇ ਵਕੀਲਾਂ ਨੇ ਰਲ ਕੇ ਇੱਕ ਬੰਦੇ ਨੂੰ ਕਾਬੂ ਕਰ ਲਿਆ ਅਤੇ ਉਸ ਦਾ ਦੂਸਰਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ।
ਪ੍ਰਧਾਨ ਸੈਣੀ ਨੇ ਦੱਸਿਆ ਕਿ ਉਸ ਦੇ ਹੱਥ ਵਿੱਚ ਰਿਵਾਲਵਰ ਵੀ ਸੀ ਜਦੋਂ ਉਸ ਦੀ ਗੱਡੀ ਦੀ ਤਲਾਸ਼ੀ ਲਈ ਗਈ ਅਤੇ ਉਸ ਦੀ ਗੱਡੀ ਵਿੱਚ ਬੇਸ ਬੌਲ ਦਾ ਡੰਡਾ ਪਿਆ ਹੋਇਆ ਸੀ। ਪ੍ਰਧਾਨ ਨੇ ਕਿਹਾ ਕਿ ਜਦੋਂ ਤੱਕ ਸਾਡੀ ਸੁਣਵਾਈ ਨਹੀਂ ਹੁੰਦੀ ਇਹ ਧਰਨਾ ਜਾਰੀ ਰਹੇਗਾ।