ਜੰਮੂ-ਕਸ਼ਮੀਰ ‘ਚ ਪੁਲਿਸ ਨੇ ਇਕ ਅਜਿਹੇ ਠੱਗ ਨੂੰ ਗ੍ਰਿਫਤਾਰ ਕੀਤਾ ਹੈ, ਜੋ ਖੁਦ ਨੂੰ PMO ਅਫਸਰ ਦੱਸਦਾ ਸੀ। ਗੁਜਰਾਤ ਵਿੱਚ ਰਹਿਣ ਵਾਲੇ ਇਸ ਵਿਅਕਤੀ ਦਾ ਨਾਮ ਕਿਰਨ ਭਾਈ ਪਟੇਲ ਹੈ। ਉਹ ਆਪਣੇ ਆਪ ਨੂੰ ਪੀਐਮਓ ਦਾ ਐਡੀਸ਼ਨਲ ਡਾਇਰੈਕਟਰ ਦੱਸਦਾ ਸੀ। ਇੰਨਾ ਹੀ ਨਹੀਂ ਇਸ ਠੱਗ ਨੇ ਜ਼ੈੱਡ ਪਲੱਸ ਸਕਿਓਰਿਟੀ, ਬੁਲੇਟਪਰੂਫ SUV ਦੀਆਂ ਸਹੂਲਤਾਂ ਵੀ ਲੈ ਰੱਖੀਆਂ ਸਨ। ਉਹ ਹਮੇਸ਼ਾ ਪੰਜ ਤਾਰਾ ਹੋਟਲਾਂ ਵਿੱਚ ਠਹਿਰਦਾ ਸੀ।
ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਜਾਂਚ ਕੀਤੀ ਤਾਂ ਉਹ ਫਰਜ਼ੀ ਨਿਕਲਿਆ। ਉਸ ਨੂੰ 10 ਦਿਨ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ, ਪਰ ਇਸ ਨੂੰ ਗੁਪਤ ਰੱਖਿਆ ਗਿਆ ਸੀ। ਜੇਕੇ ਪੁਲਿਸ ਨੇ ਵੀਰਵਾਰ ਨੂੰ ਗ੍ਰਿਫਤਾਰੀ ਦਾ ਖੁਲਾਸਾ ਕੀਤਾ।
ਠੱਗ ਨੇ ਆਪਣੇ ਟਵਿਟਰ ਬਾਇਓ ‘ਚ ਲਿਖਿਆ ਹੈ ਕਿ ਉਸ ਨੇ ਪੀਐੱਚਡੀ ਕੀਤੀ ਹੈ। ਹਾਲਾਂਕਿ ਪੁਲਿਸ ਉਸਦੀ ਡਿਗਰੀ ਦੀ ਵੀ ਜਾਂਚ ਕਰ ਰਹੀ ਹੈ। ਕਿਰਨ ਪਟੇਲ ਨੇ ਫਰਵਰੀ ‘ਚ ਪਹਿਲੀ ਵਾਰ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਸਾਰੀਆਂ ਸਰਕਾਰੀ ਸਹੂਲਤਾਂ ਦਾ ਲਾਭ ਉਠਾਇਆ। ਠੱਗ ਨੇ ਆਪਣੇ ਜਵਾਨ ਵੀ ਨਜ਼ਰ ਆ ਰਹੇ ਹਨ।
ਖੁਫੀਆ ਏਜੰਸੀ ਦੇ ਅਲਰਟ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ
NDTV ਦੀਆਂ ਰਿਪੋਰਟਾਂ ਮੁਤਾਬਕ ਕਿਰਨ ਪਟੇਲ ਨੇ ਗੁਜਰਾਤ ਤੋਂ ਹੋਰ ਸੈਲਾਨੀਆਂ ਨੂੰ ਲਿਆਉਣ ਦੇ ਤਰੀਕਿਆਂ ‘ਤੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਸਨ। ਉਨ੍ਹਾਂ ਦੁੱਧਪੱਥਰੀ ਨੂੰ ਸੈਰ ਸਪਾਟਾ ਸਥਾਨ ਬਣਾਉਣ ਬਾਰੇ ਵੀ ਚਰਚਾ ਕੀਤੀ। ਸੂਤਰਾਂ ਮੁਤਾਬਕ ਜੇਕੇ ਪੁਲਿਸ ਨੂੰ ਖੁਫੀਆ ਏਜੰਸੀ ਵੱਲੋਂ ਠੱਗ ਬਾਰੇ ਸੁਚੇਤ ਕੀਤਾ ਗਿਆ ਸੀ। ਇਸ ਤੋਂ ਬਾਅਦ ਹੀ ਉਸ ‘ਤੇ ਸਖ਼ਤ ਨਜ਼ਰ ਰੱਖੀ ਗਈ। ਜਦੋਂ ਉਹ ਮੁੜ ਜੰਮੂ-ਕਸ਼ਮੀਰ ਦੇ ਦੌਰੇ ‘ਤੇ ਗਿਆ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਕਿਰਨ ਭਾਈ ਪਟੇਲ ‘ਤੇ ਆਈਪੀਸੀ ਦੀ ਧਾਰਾ 419, 420, 467, 468, 471 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।