Punjab

ਮਾਧੋਪੁਰ ਪੁੱਲ ਕੋਲ ਵਾਪਰਿਆ ਭਿਆਨਕ ਸੜਕ ਹਾਦਸਾ, ਛਾਇਆ ਮਾਤਮ

ਭਾਰਤ ਵਿਚ ਕਈ ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗਵਾ ਜਾਂਦੇ ਹਨ, ਅਜਿਹਾ ਹੀ ਇਕ ਮਾਮਲਾ ਫ਼ਤਹਿਗੜ੍ਹ ਸਾਹਿਬ -ਸਰਹਿੰਦ (Fatehgarh Sahib-Sarhind) ਤੋਂ ਸਾਹਮਣੇ ਆਇਆ ਹੈ। ਜਿੱਥੇ ਮਾਧੋਪੁਰ ਪੁੱਲ ਕੋਲ ਅਮਰੀਕਾ ਤੋਂ ਆਏ ਸਤਵੰਤ ਸਿੰਘ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ ਹੈ। ਸਤਵੰਤ ਸਿੰਘ ਅਮਰੀਕਾ ਤੋਂ ਆਏ ਸਨ, ਜੋ ਆਪਣੇ ਘਰ ਜਾ ਰਹੇ ਸਨ, ਜਿਨ੍ਹਾਂ ਦਾ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ ਉਨ੍ਹਾਂ ਦੇ ਦੋ ਪਰਿਵਾਰਿਕ ਮੈਂਬਰ ਜ਼ਖ਼ਮੀ ਵੀ ਹੋਏ ਹਨ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਨੇ ਜਾਣਕਾਰੀ ਦਿੱਤੀ ਹੈ ਕਿ ਉਸ ਦੇ ਪਿਤਾ ਸਤਵੰਤ ਸਿੰਘ ਅਮਰੀਕਾ ਤੋਂ ਆ ਰਹੇ ਹਨ ਤਾਂ ਉਨ੍ਹਾਂ ਕਿਰਾਏ ‘ਤੇ ਕਾਰ ਲੈ ਕੇ ਦਿੱਲੀ ਹਵਾਈ ਅੱਡੇ ਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਵਾਪਸ ਫ਼ਤਹਿਗੜ੍ਹ ਸਾਹਿਬ -ਸਰਹਿੰਦ ਮਾਧੋਪੁਰ ਪੁੱਲ ਕੋਲ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਇਕ ਟਰੱਕ ਵਿਚ ਜਾ ਵੱਜੀ। ਜਿਸ ਕਾਰਨ ਉਸ ਦੇ ਪਿਤਾ ਦੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਡਰਾਇਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ –  ਲੰਬੇ ਸਮੇਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ