International

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ! ਨਾਬਾਲਿਗ ਨੇ ਪਰਿਵਾਰ ਦੀਆਂ ਖੁਸ਼ੀਆਂ ਕੀਤੀਆਂ ਖਤਮ

ਅਮਰੀਕਾ (America) ਵਿੱਚ ਭਾਰਤੀ ਮੂਲ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਕਤਲ ਅਮਰੀਕਾ ਦੇ ਨਾਰਥ ਕੈਰੋਲਿਨਾ ਦੇ ਇਕ ਸਟੋਰ ਵਿੱਚ ਕੀਤਾ ਗਿਆ ਹੈ। ਸਟੋਰ ਵਿੱਚ ਨਾਬਾਲਿਗ ਵੱਲੋਂ ਮੈਨਾਂਕ ਪਟੇਲ ਨਾਮ ਦੇ ਭਾਰਤੀ ਮੂਲ ਦੇ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਮੈਨਾਂਕ ਪਟੇਲ ਸਟੋਰ ਦਾ ਮਾਲਕ ਦੱਸਿਆ ਜਾ ਰਿਹਾ ਹੈ।

ਰੋਵਾਨ ਕਾਉਂਟੀ ਸ਼ੈਰਿਫ ਦਫ਼ਤਰ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਅਪਰਾਧ ਇਕ ਨਾਬਾਲਿਗ ਵੱਲੋਂ ਕੀਤਾ ਗਿਆ ਹੈ, ਜਿਸ ਕਰਕੇ ਉਸ ਦਾ ਨਾਮ ਜਨਤਕ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਜਾਣਕਾਰੀ ਮਿਲਣ ਤੋਂ ਬਾਅਦ ਜਦੋਂ ਉਹ ਉੱਥੇ ਪਹੁੰਚੇ ਤਾਂ ਮੈਨਾਂਕ ਪਟੇਲ ਉੱਥੇ ਜ਼ਖ਼ਮੀ ਹਾਲਤ ਵਿੱਚ ਪਿਆ ਸੀ। ਉਸ ਨੂੰ ਚੁੱਕ ਕੇ ਮੈਡੀਕਲ ਸੈਂਟਰ ਲਿਜਾਇਆ ਗਿਆ। 

ਉੱਥੇ ਉਸ ਦੀ ਹਾਲਤ ਜਿਆਦਾ ਖਰਾਬ ਹੋਣ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਨਾਬਾਲਿਗ ਵੱਲੋਂ ਮੈਨਾਂਕ ਪਟੇਲ ਨੂੰ ਗੋਲੀ ਕਿਉਂ ਮਾਰੀ ਗਈ ਹੈ। ਪਟੇਲ ਦੀ ਪਤਨੀ ਗਰਭਵਤੀ ਹੈ ਅਤੇ ਉਸ ਦੀ ਇੱਕ ਪੰਜ ਸਾਲਾ ਬੱਚੀ ਵੀ ਹੈ। ਮੈਨਾਂਕ ਪਟੇਲ ਗੁਜਰਾਤ ਦੇ ਵਦੋਡਰਾ ਨਾਲ ਸਬੰਧਿਤ ਸੀ।

ਇਹ ਵੀ ਪੜ੍ਹੋ –    ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਫ਼ਿਰੋਜ਼ਪੁਰ ਤੋਂ ਫੜਿਆ ਗਿਆ ਮੁਲਜ਼ਮ, ਪੁੱਛਗਿੱਛ ਜਾਰੀ