ਹਲਕਾ ਫਤਹਿਗੜ੍ਹ ਸਾਹਿਬ ਦੇ ਅਮਲੋਹ ਅਧੀਨ ਪੈਂਦੇ ਪਿੰਡ ਧਰਮਗੜ੍ਹ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰ ਰਹੇ ਵਿਅਕਤੀ ਨੂੰ ਘੇਰ ਕੇ ਕੁੱਟਿਆ ਗਿਆ ਹੈ। ਵਿਅਕਤੀ ਨੇ ਦੋਸ਼ ਲਾਇਆ ਕਿ ਹਮਲਾਵਰਾਂ ਵਿੱਚੋਂ ਇੱਕ ਨੇ ਪਿਸਤੌਲ ਤਾਣ ਕੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਗੋਲੀ ਮਾਰਨ ਦੀ ਕੋਸ਼ਿਸ਼ ਵੀ ਕੀਤੀ। ਪਰ ਗੋਲੀ ਨਹੀਂ ਚੱਲੀ। ਪਰ ਹਮਲੇ ‘ਚ ਉਹ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ।
ਚੋਣ ਮੀਟਿੰਗ ਵਿੱਚ ਕਾਲੇ ਝੰਡੇ ਦਿਖਾਏ ਗਏ
ਦੋ ਦਿਨ ਪਹਿਲਾਂ ਅਮਲੋਹ ਦੇ ਪਿੰਡ ਧਰਮਗੜ੍ਹ ਵਿੱਚ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਚੋਣ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਵਿਧਾਇਕ ਗੈਰੀ ਵੈੜਿੰਗ ਵੀ ਉਨ੍ਹਾਂ ਦੇ ਨਾਲ ਸਨ। ਜਦੋਂ ਵਿਧਾਇਕ ਨੇ ਸੰਬੋਧਨ ਕਰਨਾ ਸ਼ੁਰੂ ਕੀਤਾ ਤਾਂ ਅਮਰੀਕ ਸਿੰਘ ਅਤੇ ਉਸ ਦੇ ਸਾਥੀਆਂ ਨੇ ਕਾਲੀਆਂ ਝੰਡੀਆਂ ਨਾਲ ਆਪਣੇ ਗੁੱਸੇ ਦਾ ਇਜ਼ਹਾਰ ਕਰਨਾ ਸ਼ੁਰੂ ਕਰ ਦਿੱਤਾ। ਜਿਸ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ। ਹਾਲਾਂਕਿ ਮੀਟਿੰਗ ਦੌਰਾਨ ‘ਆਪ’ ਉਮੀਦਵਾਰ ਜੀਪੀ ਨੇ ਕਿਹਾ ਸੀ ਕਿ ਉਹ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਚਲੇ ਜਾਣਗੇ। ਪਰ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੁਲਿਸ ਨੇ ਧਰਨਾਕਾਰੀਆਂ ਨੂੰ ਉਥੋਂ ਭਜਾ ਲਿਆ ਸੀ।
ਅਮਰੀਕ ਸਿੰਘ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਹਮਲਾ ਆਮ ਆਦਮੀ ਪਾਰਟੀ ਨੇ ਕਰਵਾਇਆ ਹੈ। ਉਸ ਨੇ ਦੱਸਿਆ ਕਿ ਆਈ 20 ਕਾਰ ਵਿੱਚ ਤਿੰਨ ਲੋਕ ਆਏ ਸਨ, ਜਿਨ੍ਹਾਂ ਨੇ ਘੇਰ ਕੇ ਕੁੱਟਮਾਰ ਕੀਤੀ। ਉਨ੍ਹਾਂ ‘ਚੋਂ ਇਕ ਨੇ ਪਿਸਤੌਲ ਕੱਢਦੇ ਹੋਏ ਉਸ ਨੂੰ ਧਮਕੀ ਦਿੱਤੀ ਅਤੇ ਪਿਸਤੌਲ ਨਾਲ ਉਸ ‘ਤੇ ਗੋਲੀ ਚਲਾਉਣੀ ਚਾਹੀ। ਇਸ ਤੋਂ ਬਾਅਦ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ – ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, ਪਰਾਲੀ ਤੇ ਟਰਾਲੀ ਸਮੇਤ 3 ਏਕੜ ਫਸਲ ਸੜ ਕੇ ਸੁਆਹ