India Punjab

ਬੰਦ ਪਏ ਸੰਭੂ ਬਾਰਡਰ ਨੂੰ ਲੈ ਕੇ ਹਾਈਕੋਰਟ ‘ਚ ਦਾਇਰ ਹੋਈ ਪਟਿਸ਼ਨ, ਇਨ੍ਹਾਂ ਕਿਸਾਨ ਲੀਡਰਾਂ ਨੂੰ ਬਣਾਇਆ ਧਿਰ

ਪੰਜਾਬ ਅਤੇ ਹਰਿਆਣਾ ਦਾ ਸੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਪਿਆ ਹੈ। ਇਸ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਨੂੰ ਲੈ ਕੇ ਹਾਈਕੋਰਟ ਦੇ ਵਕੀਲ ਵਾਸੂ ਰੰਜਨ ਸ਼ਾਂਡਿਲਿਆ ਵੱਲੋਂ ਜਨਹਿੱਤ ਪਟੀਸ਼ਨ ਪਾਈ ਗਈ ਹੈ। ਉਨ੍ਹਾਂ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਇਸ ਨਾਲ ਅੰਬਾਲਾ ਦੇ ਵਪਾਰੀ, ਦੁਕਾਨਦਾਰ ਅਤੇ ਰੇਹੜੀ ਚਾਲਕ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਉਹ ਇਸ ਬੰਦ ਕਾਰਨ ਭੁੱਖਮਰੀ ਦੀ ਕਗਾਰ ਤੇ ਆ ਗਏ ਹਨ।

ਇਸ ਦੇ ਨਾਲ ਹੀ ਵਕੀਲ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਇਸ ਨਾਲ ਦੋਵੇਂ ਰਾਜਾਂ ਨੂੰ ਵੀ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਨਾਲ ਬੱਸਾਂ ਦੇ ਰੂਟ ਵੀ ਬਦਲਣੇ ਪਏ ਹਨ। ਇਸ ਵਿੱਚ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਧਿਰ ਬਣਾਇਆ ਗਿਆ ਹੈ। ਇਸ ਜਨਹਿੱਤ ਪਟੀਸ਼ਨ ਉੱਤੇ ਜਲਦੀ ਸੁਣਵਾਈ ਹੋ ਸਕਦੀ ਹੈ। ਇਸ ਦੇ ਨਾਲ ਹੀ ਮੰਗ ਕੀਤੀ ਗਈ ਹੈ ਕਿ ਇਸ ਰਸਤੇ ਰਾਹੀਂ ਐਮਰਜੈਂਸੀ ਵਾਹਨਾਂ ਅਤੇ ਬਿਮਾਰ ਲੋਕਾਂ ਨੂੰ ਪੰਜਾਬ ਤੋਂ ਅੰਬਾਲਾ ਜਾਣ ਵਾਲੇ ਲੋਕਾਂ ਨੂੰ ਆਰਜੀ ਰਾਹ ਬਣਾ ਕੇ ਦਿੱਤਾ ਜਾਵੇ।

ਇਸ ਸਬੰਧੀ ਕਿਸਾਨ ਲੀਡਰ ਸਰਵਨ ਸਿੰਘ ਨੇ ਕਿਹਾ ਹੈ ਕਿ ਉਹ ਦਿੱਲੀ ਜਾ ਰਹੇ ਹਨ। ਕਿਸਾਨਾਂ ਨੇ ਇਸ ਰਸਤੇ ਨੂੰ ਨਹੀਂ ਰੋਕਿਆ ਹੈ, ਇਸ ਨੂੰ ਹਰਿਆਣਾ ਸਰਕਾਰ ਵੱਲੋਂ ਰੋਕ ਕੇ ਰੱਖਿਆ ਹੋਇਆ ਹੈ।

ਇੱਥੇ ਦੱਸਣਾ ਜ਼ਰੂਰੀ ਹੈ ਕਿ ਕਿਸਾਨ ਆਪਣੀਆਂ ਰਹਿੰਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਦੂਜੇ ਵਿੱਚ ਦਿੱਲੀ ਜਾ ਰਹੇ ਸਨ ਪਰ ਹਰਿਆਣਾ ਸਰਕਾਰ ਵੱਲੋਂ ਸਖਤ ਪ੍ਰਬੰਧ ਕੀਤੇ ਹੋਏ ਸਨ, ਜਿਸ ਕਰਕੇ ਕਿਸਾਨ ਦਿੱਲੀ ਨਹੀਂ ਜਾ ਸਕੇ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਇਹ ਰਸਤਾ ਉਨ੍ਹਾਂ ਬੰਦ ਨਹੀਂ ਕੀਤਾ ਹੈ। ਇਹ ਰਸਤਾ ਹਰਿਆਣਾ ਸਰਕਾਰ ਵੱਲੋਂ ਬੈਰੀਕੇਡ ਲਗਾ ਕੇ ਰੋਕੇ ਗਏ ਹਨ।