Punjab

ਜਲੰਧਰ ‘ਚ ਪੁਲਿਸ ਮੁਲਾਜ਼ਮ ਨਾਲ ਹੋਇਆ ਸੀ ਇਹ ਕਾਰਾ, ਮਾਨ ਸਰਕਾਰ ਨੇ ਕੀਤਾ ਇਹ ਐਲਾਨ

A policeman was shot dead in Jalandhar, mann government announced this

ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਕਸਬੇ ‘ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸੰਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕਰਦਿਆਂ ਜਵਾਨ ਦੀ ਮੌਤ ਤੇ ਦੁੱਖ ਪ੍ਰਗਟਾਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਫਗਵਾੜਾ ਵਿਚ ਲੁਟੇਰਿਆਂ ਦੀ ਗੋਲੀ ਨਾਲ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੁੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਵਿਚ ਕੁਲਦੀਪ ਸਿੰਘ ਬਾਜਵਾ ਦੇ ਡਿਊਟੀ ’ਤੇ ਸ਼ਹੀਦ ਹੋਣ ਨੂੰ ਸਲਾਮ ਕੀਤਾ ਤੇ ਕਿਹਾ ਕਿ ਸਰਕਾਰ ਕੁਲਦੀਪ ਸਿੰਘ ਬਾਜਵਾਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ। ਇਸ ਦੇ ਨਾਲ ਹੀ HDFC ਬੈਂਕ ਵੱਲੋਂ ਮਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਆਪਣੇ ਸ਼ਹੀਦਾਂ ਤੇ ਉਹਨਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।

ਦੱਸ ਦਈਏ ਕਿ ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਕਸਬੇ ‘ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਿਹਾ ਸੀ।

ਬਾਜਵਾ ਨੂੰ ਪਤਾ ਨਹੀਂ ਸੀ ਕਿ ਲੁਟੇਰਿਆਂ ਕੋਲ ਪਿਸਤੌਲ ਹਨ। ਜਦੋਂ ਲੁਟੇਰਿਆਂ ਨੇ ਦੇਖਿਆ ਕਿ ਪੁਲਿਸ ਮੁਲਾਜ਼ਮ ਉਨ੍ਹਾਂ ਦਾ ਪਿੱਛਾ ਕਰ ਰਿਹਾ ਹੈ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ ਕਮਲ ਬਾਜਵਾ ਨੂੰ ਗੋਲੀਆਂ ਲੱਗੀਆਂ ਅਤੇ ਉਹ ਹੇਠਾਂ ਡਿੱਗ ਗਏ। ਲੋਕਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਮੌਤ ਹੋ ਗਈ।

ਇਸ ਘਟਨਾ ਸਬੰਧੀ ਫਗਵਾੜਾ ਦੇ ਅਰਬਨ ਅਸਟੇਟ ਦੇ ਵਸਨੀਕ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਦੋਸਤ ਨਾਲ ਕ੍ਰੇਟਾ ਗੱਡੀ ਵਿੱਚ ਘਰ ਜਾ ਰਿਹਾ ਸੀ ਕਿ ਅਰਬਨ ਅਸਟੇਟ ਨੇੜੇ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ । ਲੁਟੇਰਿਆਂ ਨੇ ਉਨ੍ਹਾਂ ਨੂੰ ਹਥਿਆਰ ਦਿਖਾ ਕੇ ਗੱਡੀ ਤੋਂ ਬਾਹਰ ਆਉਣ ਲਈ ਕਿਹਾ। ਅਵਤਾਰ ਸਿੰਘ ਨੇ ਕਿਹਾ ਕਿ ਉਹ ਡਰ ਕੇ ਕਾਰ ਵਿੱਚੋਂ ਬਾਹਰ ਆ ਗਏ ਤੇ ਉਹ ਉਸ ਦੀ ਕਾਰ ਖੋਹ ਕੇ ਲੈ ਗਏ। ਉਸ ਨੇ ਤੁਰੰਤ ਪੁਲਿਸ ਨੂੰ ਫੋਨ ਕਰਕੇ ਇਸ ਬਾਰੇ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।