ਬਿਉਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ 10 ਨਵੰਬਰ ਨੂੰ ਸੰਭੂ ਬਾਰਡਰ (Shambhu Border) ‘ਤੇ ਲੱਗੇ ਧਰਨੇ ‘ਚ ਅੰਮ੍ਰਿਤਸਰ ਜ਼ਿਲ੍ਹੇ ਤੋਂ ਜਥਾ ਸ਼ਾਮਲ ਹੋਵੇਗਾ, ਜਿਸ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਮਾਲਵੇ ਦੇ ਜਥਾ ਮੋਰਚੇ ਵਿਚ ਗਿਆ ਹੋਇਆ ਹੈ ਅਤੇ ਮਾਲਵੇ ਤੋਂ ਇਕ ਹੋਰ ਜਥਾ ਜਾਣ ਦੀ ਤਿਆਰੀ ਵਿਚ ਹੈ। ਇਸ ਦੇ ਨਾਲ ਹੀ ਪੰਧੇਰ ਨੇ ਕਿਹਾ ਕ ਕਿ ਪੰਜਾਬ ਦੀਆਂ ਮੰਡੀਆਂ ਵਿਚ ਝੋਨਾ ਰੁਲ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਆ ਗਿਆ ਦੋ ਦਿਨ ਦਾ ਸਮਾਂ ਖਤਮ ਹੋ ਚੁੱਕਾ ਹੈ। ਜਿਸ ਨੂੰ ਦੇਖਦੇ ਹੋਏ ਦੁਆਬੇ ਦੀਆਂ ਕਿਸਾਨ ਜਥੇਬੰਦੀਆਂ ਅੱਜ ਰੋਸ ਪ੍ਰਦਰਸ਼ਨ ਕਰਨਗੀਆਂ। ਮਾਝੇ ਅਤੇ ਮਾਲਵੇ ਵਿਚ ਇਸ ਸਮੇ ਮਾਰਕੀਟ ਕਮੇਟੀਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਮੰਡੀਆਂ ਵਿਚ ਖਰੀਦ ਸਮੇਂ ਨਮੀ (Moisture) 10 ਤੋਂ 15 ਦੀ ਦਰਜ ਕੀਤੀ ਜਾ ਰਹੀ ਹੈ ਪਰ ਫਿਰ ਵੀ ਕਿਸਾਨਾਂ ਨੂੰ ਤੰਗ ਕੀਤਾ ਜਾ ਰਿਹਾ ਹੈ।
ਪੰਧੇਰ ਨੇ ਕੇਂਦਰ ਸਰਕਾਰ ‘ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਸਮੱਸਿਆ ਗਿਣਮਿੱਥ ਕੇ ਬਣਾਈ ਹੈ ਅਤੇ ਉਹ ਮੰਡੀ ਨੂੰ ਪ੍ਰਾਈਵੇਟ ਕਰਨਾ ਚਾਹੁੰਦੇ ਹਨ ਅਤੇ ਖਰੀਦ ਤੋਂ ਭੱਜਣਾ ਚਾਹੁੰਦੇ ਹਨ। ਪੰਧੇਰ ਨੇ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਜੇ ਇਹ ਸਮੱਸਿਆ ਹੱਲ ਨਾ ਕੀਤੀ ਗਈ ਤਾਂ ਪੰਜਾਬ ਆਉਣ ਵਾਲੇ ਦਿਨਾਂ ਵਿਚ ਜ਼ਾਮ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰ ਪੰਜਾਬ ਅਤੇ ਕੇਂਦਰ ਸਰਕਾਰ ਦੀ ਹੋਵੇਗੀ।
ਪੰਧੇਰ ਨੇ ਕਿਹਾ ਕਿ ਡੀਏਪੀ ਦੀ ਵੀ ਵੱਡੇ ਪੱਧਰ ‘ਤੇ ਕਮੀ ਹੈ। ਪੰਜਾਬ ਸਰਕਾਰ ਇਹ ਵੀ ਤੈਅ ਨਹੀਂ ਕਰ ਸਕੀ ਕਿ ਕਣਕ ਦੇ ਬੀਜ਼ਾਂ ਤੇ ਕਿੰਨੀ ਸਬਸੀਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਸ਼ਿਆਰਪੁਰ ਵਿਚ ਕਿਸਾਨਾਂ ਦੇ ਧਰਨੇ ਨੂੰ ਚੁੱਕਣ ਦੀ ਜੋ ਕੋਸ਼ਿਸ਼ ਕੀਤੀ ਹੈ ਉਸ ਤੋਂ ਬਾਜ਼ ਆਇਆ ਜਾਵੇ ਨਹੀਂ ਤਾਂ ਸਰਕਾਰ ਨੂੰ ਇਹ ਕੰਮ ਮਹਿੰਗੇ ਪਹਿਨਗੇ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਕਿਸਾਨਾਂ ਦੇ ਹਰ ਧਰਨਾ ਦਾ ਸਮਰਥਨ ਕਰਦੀ ਹੈ।
ਇਹ ਵੀ ਪੜ੍ਹੋ – ਕਿਸਾਨਾਂ ਨੇ ਜਲੰਧਰ ’ਚ ਨੈਸ਼ਨਲ ਹਾਈਵੇ ਕੀਤਾ ਜਾਮ, ਆਮ ਲੋਕ ਪਰੇਸ਼ਾਨ