Punjab

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਪਾਣੀ ਦੀ ਟੈਂਕੀ ‘ਤੇ ਚੜ੍ਹ ਕੀਤਾ ਗਿਆ ਰੋਸ ਪ੍ਰਦਰਸ਼ਨ

A protest was mounted on the water tank by the raw employees of the water supply and sanitation department

ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਸੇ ਹੀ ਲੜੀ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਪੂਰੇ ਪੰਜਾਬ ‘ਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿਤਾ ਗਿਆ ਹੈ।

ਇਸੇ ਹੀ ਲੜੀ ਵਿੱਚ ਬਟਾਲਾ ਦੇ ਵਿੱਚ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਨੇੜੇ ਭੁੱਲਰ ਪਿੰਡ ਨਜ਼ਦੀਕ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

ਆਪਣੇ ਵਿਰੋਧ ਪ੍ਰਦਰਸ਼ਨ ਦੇ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ਮਨਜੀਤ ਸਿੰਘ ਖੱਖ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਚੋਣਾਂ ਜਿੱਤਣ ਤੋਂ ਬਾਅਦ ਹੁਣ ਤੱਕ ਨਵੀਂ ਸਰਕਾਰ ਸਿਰਫ ਲਾਰੇ ਹੀ ਲਗਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਕਈ ਵਾਰ ਮੀਟਿੰਗਾਂ ਦਾ ਲਾਰਾ ਲਗਾ ਕੇ ਵੀ ਸਰਕਾਰ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਡੀ ਯੂਨੀਅਨ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ, ਪੱਕਾ ਕਰਨਾ ਤਾਂ ਦੂਰ ਦੀ ਗੱਲ ਹੈ।

ਯੂਨੀਅਨ ਦੇ ਆਗੂ ਮਨਜੀਤ ਸਿੰਘ ਖੱਖ ਨੇ ਕਿਹਾ ਕਿ ਕੱਚੇ ਕਾਮਿਆਂ ਨੂੰ ਆਪਣੀ ਆਵਾਜ਼ ਪੰਜਾਬ ਦੇ ਮੁੱਖ ਮੰਤਰੀ ਤੱਕ ਪਹੁੰਚਾਉਣ ਲਈ ਪਾਣੀ ਦੀਆਂ ਟੈਂਕੀਆਂ ‘ਤੇ ਚੜ੍ਹਨਾ ਪਿਆ ਹੈ ।ਪ੍ਰਦਰਸ਼ਨਕਾਰੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਕੋਈ ਨੁਕਸਾਨ ਹੁੰਦਾ ਹੈ।

ਇਸ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਦੀ ਹੋਵੇਗੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਵੀ ਕੀਤੀ।

ਦੂਜੇ ਪਾਸੇ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਗੁਰਦਾਸਪੁਰ ਵਿੱਚ ਪਾਣੀ ਦੀ ਟੈਂਕੀ ’ਤੇ ਚੜ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ । ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਉਥੇ ਹੀ ਪੁਲੀਸ ਪ੍ਰਸ਼ਾਸਨ ਟੈਂਕੀ ’ਤੇ ਚੜ੍ਹ ਗਿਆ ਹੈ ਅਤੇ ਟੈਂਕੀ ਤੇ ਚੜ੍ਹੇ ਮੁਲਾਜ਼ਮਾਂ ਨੂੰ ਮਨਾ ਕੇ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਹਰ ਵਾਅਦੇ ਤੋਂ ਮੁਕਰ ਗਈ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੂਜੇ ਸੂਬਿਆਂ ‘ਚ ਪ੍ਰਚਾਰ ਕਰ ਰਹੀ ਹੈ ਕਿ  ਕਿਰਤ ਕਾਨੂੰਨ ਰਾਹੀ ਮਜ਼ਦੂਰਾਂ ਦੀ ਆਮਦਨ ਵਿਚ ਵਾਧਾ ਕੀਤਾ ਗਿਆ ਹੈ, ਪਰ ਜਦੋਂ ਮੁਲਾਜ਼ਮਾਂ ਨੇ ਉਹ ਪੈਸੇ ਮੰਗੇ ਤਾਂ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ।

ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ 4 ਮਹੀਨਿਆਂ ਤੋਂ ਤਨਖਾਹ ਨਹੀਂ ਮਿਲ ਰਹੀ।ਜਿਸ ਕਾਰਨ ਅੱਜ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ ਇਸ ਲਈ ਉਹ ਇਸ ਤਰਾਂ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋ ਗਏ ਹਨ।ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਪਾਣੀ ਦੀ ਟੈਂਕੀ ਤੋਂ ਹੇਠਾਂ ਨਹੀਂ ਉਤਰਣਗੇ।