Punjab

ਕੁਵੈਤ ਹਾਦਸੇ ‘ਚ ਇਕ ਪੰਜਾਬੀ ਦੀ ਵੀ ਗਈ ਜਾਨ, ਪਰਿਵਾਰ ‘ਤੇ ਛਾਇਆ ਕਹਿਰ

ਪੰਜਾਬੀ ਆਪਣੀ ਬਿਹਤਰ ਜ਼ਿੰਦਗੀ ਦੀ ਤਲਾਸ਼ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ, ਪਰ ਕਈ ਵਾਰੀ ਅਜਿਹੇ ਹਾਦਸੇ ਵਾਪਰ ਦੇ ਹਨ ਜੋ ਹਰ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਕੁਵੈਤ ਤੋਂ ਸਾਹਮਣੇ ਆਇਆ ਹੈ, ਜਿੱਥੇ ਅੱਗ ਲੱਗਣ ਕਾਰਨ 45 ਦੇ ਕਰੀਬ ਭਾਰਤੀਆਂ ਦੀ ਮੌਤ ਹੋਈ ਸੀ। ਇਨ੍ਹਾਂ ਵਿੱਚੋਂ ਇਕ ਪੰਜਾਬੀ ਵੀ ਸ਼ਾਮਲ ਸੀ। ਹੁਸ਼ਿਆਰਪੁਰ ਦੇ ਹਰਿਆਣਾ ਰੋਡ ਜੋਤੀ ਇਨਕਲੇਵ ਦੇ ਰਹਿਣ ਵਾਲੇ ਹਿੰਮਤ ਰਾਏ ਪੁੱਤਰ ਰਾਮਲਾਲ ਦੀ ਮੌਤ ਹੋ ਗਈ ਹੈ। ਉਹ ਆਪਣੀ ਰੋਜੀ ਰੋਟੀ ਕਮਾਉਣ ਲਈ 30 ਸਾਲ ਪਹਿਲਾਂ ਕੁਵੈਤ ਗਿਆ ਸੀ ਅਤੇ ਉਹ ਇਕ ਕੰਪਨੀ ਵਿੱਚ ਫੋਰਮੈਨ ਦਾ ਕੰਮ ਕਰਦਾ ਸੀ।

ਉਸ ਦੀ ਪਤਨੀ ਸਰਬਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਤਿੰਨ ਬੱਚਿਆਂ ਨਾਲ ਹੁਸ਼ਿਆਰਪੁਰ ਹੀ ਰਹਿ ਰਹੀ ਹੈ ਅਤੇ ਉਸ ਦਾ ਪਤੀ ਹੀ ਘਰ ਵਿੱਚ ਇਕੱਲਾ ਕਮਾਉਣ ਵਾਲਾ ਸੀ। ਉਨ੍ਹਾਂ ਨੇ ਮੰਗ ਕੀਤੀ ਕਿ ਇਕ ਬੱਚੇ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਪ੍ਰਸ਼ਾਸਨ ਨੇ ਪਰਿਵਾਰ ਨੂੰ ਮਦਦ ਦਾ ਭਰੋਸਾ ਦਿੱਤਾ ਹੈ

ਇਸੇ ਦੌਰਾਨ ਹੁਸ਼ਿਆਰਪੁਰ ਦੀ ਡੀਸੀ ਕੋਮਲ ਮਿੱਤਲ ਨੇ ਕਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਹਿੰਮਤ ਦੀ ਮ੍ਰਿਤਕ ਦੇਹ ਅੱਜ ਦਿੱਲੀ ਪਹੁੰਚੇਗੀ। ਉਸ ਨੂੰ ਲਿਆਉਣ ਲਈ ਐਂਬੂਲੈਂਸ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ –  ਕੁਲਬੀਰ ਜ਼ੀਰਾ ਨੂੰ ਲੱਗਾ ਝਟਕਾ, ਅਦਾਲਤ ਨੇ ਸੁਣਾਇਆ ਅਹਿਮ ਫੈਸਲਾ