International Punjab

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪਰਿਵਾਰ ਸਦਮੇ ‘ਚ

ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਕ ਸਾਲ ਪਹਿਲਾਂ ਫਿਰੋਜ਼ਪੁਰ ਤੋਂ ਕੈਨੇਡਾ ਦੇ ਸਰੀ ਵਿੱਚ ਗਏ ਧਰਮਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਤੋਂ ਬਾਅਦ ਸਾਰੇ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ। ਧਰਮਿੰਦਰ ਸਿੰਘ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ।

ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਪਿੰਡ ਰਾਮਪੁਰਾ ਜ਼ਿਲ੍ਹਾ ਫਿਰੋਜ਼ਪੁਰ 35 ਸਾਲ ਵਜੋਂ ਹੋਈ ਹੈ। ਧਰਮਿੰਦਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਬੇਟੀ ਨੂੰ ਛੱਡ ਗਿਆ ਹੈ।  ਧਰਮਿੰਦਰ ਆਪਣੇ ਦੋਸਤ ਡਰਾਈਵਰ ਨਾਲ ਜਾ ਰਿਹਾ ਸੀ। ਜਿੱਥੇ ਟਰੱਕ ਨਾਲ ਟੱਕਰ ਹੋਣ ਕਾਰਨ ਉਸ ਦੀ ਮੌਤ ਹੋ ਗਈ।

ਧਰਮਿੰਦਰ ਇੱਕ ਸਾਲ ਪਹਿਲਾ ਹੀ ਕੈਨੇਡਾ ਗਿਆ ਸੀ , ਜਿਸ ਤੋਂ ਪਹਿਲਾ ਉਹ 11 ਸਾਲ ਸਿੰਗਾਪੁਰ ਵਿੱਚ ਕੰਮ ਕਰਦਾ ਸੀ। ਉਹ ਘਰ ਵਿੱਚ ਇਕੱਲਾ ਹੀ ਕਮਾਉਣ ਵਾਲਾ ਸੀ।

ਇਹ ਵੀ ਪੜ੍ਹੋ – ਚੋਣ ਕਮਿਸ਼ਨ ਦਾ ਨੋਟਿਸ, ਭਾਜਪਾ ‘ਤੇ ਕਾਂਗਰਸ ਤੋਂ ਮੰਗਿਆ ਜਵਾਬ