The Khalas Tv Blog India ਕੈਨੇਡਾ ‘ਚ ਪੰਜਾਬੀ ਵਿਦਿਆਰਥਣ ਦੀ ਸੜਕ ਹਾ ਦਸੇ ‘ਚ ਮੌ ਤ
India International Punjab

ਕੈਨੇਡਾ ‘ਚ ਪੰਜਾਬੀ ਵਿਦਿਆਰਥਣ ਦੀ ਸੜਕ ਹਾ ਦਸੇ ‘ਚ ਮੌ ਤ

‘ਦ ਖ਼ਾਲਸ ਬਿਊਰੋ : ਚੰਗੇ ਭਵਿੱਖ ਦੀ ਕਾਮਨਾ ਲਈ ਹਰੇਕ ਸਾਲ ਲੱਖਾਂ ਵਿਦਿਆਰਥੀ ਵਿਦੇਸ਼ਾਂ ਵਿਚ ਜਾਂਦੇ ਹਨ। ਪਰ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਗਏ ਪੰਜਾਬੀ ਵਿਦਿਆਰਥੀਆਂ ਨਾਲ ਆਏ ਦਿਨ ਹਾ ਦਸੇ  ਦੀਆਂ  ਕਈ ਘਟ ਨਾਵਾਂ ਲਗਾਤਾਰ ਵਾਪਰ ਰਹੀਆਂ ਹਨ । ਕੁਰਾਲੀ ਦੀ 22 ਸਾਲਾ ਵਿਦਿਆਰਥਣ ਸ਼ਵੇਤਾ ਦੇ ਹਾ ਦਸੇ ਵਿੱਚ ਮਾ ਰੇ ਜਾਣ ਦੀ ਖ਼ਬਰ ਮਿਲਣ ਲੱਗੀ ਹੈ । ਸ਼ਵੇਤਾ ਦੇ ਮਾਪਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਦੀ ਮ੍ਰਿ ਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।

ਸ਼ਵੇਤਾ ਦੇ ਮਾਪਿਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਉਸ ਦੀ ਧੀ ਦੀਆਂ ਕੁਝ ਜਾਣਕਾਰ ਲੜਕੀਆਂ ਦਾ ਉਨ੍ਹਾਂ ਨੂੰ ਫੋਨ ਆਇਆ ਜਿਨ੍ਹਾਂ ਨੇ ਦੱਸਿਆ ਕਿ ਸ਼ਵੇਤਾ ਦਾ ਐਕਸੀਡੈਂਟ ਹੋ ਗਿਆ ਹੈ ਤੇ ਇਹ ਹਾਦ ਸੇ ਵਿਚ ਉਸ ਦੀ ਜਾਨ ਚਲੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਵੇਤਾ ਡਿਊਟੀ ਕਰਕੇ ਪੈਦਲ ਘਰ ਨੂੰ ਵਾਪਸ ਪਰਤ ਰਹੀ ਸੀ ਕਿ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਦਰੜ ਦਿਤਾ। ਇਸ ਹਾ ਦਸੇ ‘ਚ ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗ ਗਈ, ਜਿਸ ਕਾਰਨ ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌ ਤ ਹੋ ਗਈ।

Exit mobile version