ਕੈਨਬਰਾ : ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ। ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।
ਨਿਤ ਦਿਨ ਕੋਈ ਨਾ ਕੋਈ ਪੰਜਾਬੀ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ ਤੇ ਨਾਲ ਹੀ ਉਨ੍ਹਾਂ ਦੇ ਪਰਿਵਾਰ ਵਾਲਿਆਂ ‘ਤੇ ਵੀ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ। ਅਜਿਹਾ ਹੀ ਇਕ ਹਾਦਸਾ ਫਿਰੋਜ਼ਪੁਰ ਦੇ ਇਕ ਨੌਜਵਾਨ ਨਾਲ ਵਾਪਰਿਆ। ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇੱਕ 21 ਸਾਲਾ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ‘ਚ ਨੌਜਵਾਨ ਦੀ ਮੌਤ ਦਾ ਪਤਾ ਲੱਗਦਿਆਂ ਹੀ ਪਰਿਵਾਰ ‘ਤੇ ਦੁੱਖ ਦਾ ਪਹਾੜ ਟੁੱਟ ਗਿਆ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੜ੍ਹਾਈ ‘ਚ ਹੁਸ਼ਿਆਰ ਹੋਣ ਕਾਰਨ ਉਕਤ ਨੌਜਵਾਨ ਪਿਛਲੇ ਸਾਲ ਹੀ ਸਟੱਡੀ ਵੀਜ਼ੇ ‘ਤੇ ਪੜ੍ਹਨ ਲਈ ਵਿਦੇਸ਼ ਗਿਆ ਸੀ।
ਪਰਿਵਾਰ ਦੇ ਸੁਪਨੇ ਸਨ ਕਿ ਬੇਟਾ ਚੰਗੇ ਭਵਿੱਖ ਲਈ ਆਸਟ੍ਰੇਲੀਆ ਵਿਚ ਸੈਟਲ ਹੋ ਜਾਵੇ। ਇਸ ਦੌਰਾਨ ਪਰਿਵਾਰ ਨੂੰ ਹਾਦਸੇ ‘ਚ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ। ਮ੍ਰਿਤਕ ਦੀ ਪਛਾਣ ਕੁਨਾਲ ਚੋਪੜਾ ਵਜੋਂ ਹੋਈ ਹੈ।
ਕੈਨਬਰਾ ਨੇੜੇ ਵਾਪਰਿਆ ਹਾਦਸਾ
ਦੱਸਿਆ ਜਾ ਰਿਹਾ ਹੈ ਕਿ ਕੁਨਾਲ ਕੰਮ ਤੋਂ ਬਾਅਦ ਆਪਣੀ ਕਾਰ ਤੋਂ ਘਰ ਪਰਤ ਰਿਹਾ ਸੀ ਕਿ ਉਸ ਦਾ ਹਾਦਸਾ ਹੋ ਗਿਆ। ਉਸ ਦੀ ਕਾਰ ਇਕ ਟਰੱਕ ਨਾਲ ਟਕਰਾ ਗਈ। ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਉੱਥੇ ਲੋਕਾਂ ਨੇ ਕੁਨਾਲ ਨੂੰ ਹਸਪਤਾਲ ਲਿਜਾਣਾ ਚਾਹਿਆ ਪਰ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।