Punjab

ਕੈਨੇਡਾ ਤੋਂ ਇੱਕ ਪੰਜਾਬ ਨੌਜਵਾਨ ਨੂੰ ਲੈ ਕੇ ਮਾੜੀ ਖ਼ਬਰ…

A Punjabi youth died in a road accident in Canada, mourning in the family

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹੀ ਹੀ ਇਕ ਖਬਰ ਸਮਾਣਾ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਵਿਦੇਸ਼ ‘ਚ ਰਹਿਣ ਨੌਜਵਾਨ ਦੀ ਕਾਰ ਨੂੰ ਟਰਾਲੀ ਨੇ ਕੁਚਲ ਦਿੱਤਾ। ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਉਹ ਆਪਣੀ ਪਤਨੀ ਨਾਲ ਕੰਮ ਕਰਨ ਕੈਨੇਡਾ ਗਿਆ ਹੋਇਆ ਸੀ। ਪਰਿਵਾਰ ਨੇ ਸਰਕਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ ਕੀਤੀ।

ਮ੍ਰਿਤਕ ਦੀ ਪਛਾਣ ਸਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਪੰਜਾਬ ਦੇ ਪਾਤੜਾਂ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ, ਸਰਵਿੰਦਰ ਦੋ ਸਾਲ ਪਹਿਲਾ ਕੈਨੇਡਾ ਗਿਆ ਸੀ। ਉਨ੍ਹਾਂ ਨੂੰ ਬੀਤੇ ਦਿਨ ਪਤਾ ਲੱਗਿਆ ਕਿ, ਉਨ੍ਹਾਂ ਦੇ ਪੁੱਤ ਸਰਵਿੰਦਰ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।

ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਅਜੇ ਕੁਝ ਦੇਰ ਪਹਿਲਾਂ ਹੀ ਉਸ ਦਾ ਭਰਾ ਕੈਨੇਡਾ ਗਿਆ ਸੀ ਤੇ ਉਹ ਆਪਣੀ ਪਤਨੀ ਕੋਲ ਵਿਦੇਸ਼ ਗਿਆ ਸੀ। ਬੀਤੇ ਦਿਨੀਂ ਜਦੋਂ ਉਹ ਕਾਰ ਨਾਲ ਕਿਤੇ ਜਾ ਰਿਹਾ ਸੀ ਇਕ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਭਰਾ ਦੀ ਹੋਈ ਇਸ ਬੇਵਕਤੀ ਮੌਤ ਨਾਲ ਪੂਰੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਦੀ ਸਰਕਾਰ ਤੋਂ ਮੰਗ ਹੈ ਕਿ ਭਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ।