ਇਟਲੀ : ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਦੇ ਸਿਲਸਿਲੇ ਵੱਧਦੇ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਅਜਿਹਾ ਇੱਕ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਸੜਕ ਹਾਦਸੇ ਦੌਰਾਨ ਇੱਕ ਪੰਜਾਬ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਪਿੰਡ ਪੋਸੀ ਦੇ ਕੁਲਵਿੰਦਰ ਸਿੰਘ ਪੁੱਤਰ ਇਟਲੀ ਵਿਖੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਉਹ ਆਪਣੀ ਰੁਟੀਨ ਮੁਤਾਬਕ ਸਵੇਰ ਦੇ ਸਮੇਂ ਉੱਥੋਂ ਦੇ ਇਕ ਡਰਾਈਵਿੰਗ ਸਕੂਲ ’ਚ ਕਲਾਸ ਲਾਉਣ ਲਈ ਆਪਣੇ ਇਲੈਕਟ੍ਰਿਕ ਸਾਈਕਲ ’ਤੇ ਸਵਾਰ ਹੋ ਕੇ ਜਦੋਂ ਡੇਲੀਜ਼ੀਆ ਨਾਂ ਦੇ ਪੁਲ ਉੱਪਰ ਪਹੁੰਚਿਆ ਤਾਂ ਉਸੇ ਵੇਲੇ ਇਕ ਤੇਜ਼ ਰਫਤਾਰ ਨਾਲ ਆ ਰਹੇ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਰ ਕੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਸ ਨੂੰ ਉਸੇ ਵੇਲੇ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ।
ਲਵਿੰਦਰ ਸਿੰਘ (46) ਇਟਲੀ ਦੇ ਇਕ ਪਿੰਡ ਸਾਨ-ਵੀਟੋ-ਅਲ-ਤਾਲਿਆਮੈਂਟੋ, ਜ਼ਿਲ੍ਹਾ ਪੋਰਡੇਨੋਨ ਵਿਖੇ ਆਪਣੀ ਪਤਨੀ ਰੀਨਾ ਰਾਣੀ, ਪੁੱਤਰੀ ਮਨਜੋਤ ਕੌਰ ਅਤੇ ਪੁੱਤਰ ਰਣਵੀਰ ਸਿੰਘ ਨਾਲ ਰਹਿੰਦਾ ਸੀ।

