International Punjab

ਕੈਨੇਡਾ ਦੀ ਧਰਤੀ ‘ਤੇ ਪੰਜਾਬ ਨੌਜਵਾਨ ਦਾ ਜਨਮ ਦਿਨ ਹੀ ਬਣਿਆ ਆਖ਼ਰੀ ਦਿਨ, ਜਾਣੋ ਸਾਰਾ ਮਾਮਲਾ…

A Punjabi youth died in a road accident on the day of his birthday in Canada.

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਜਾਣ ਦਾ ਸਿਲਸਿਲਾ ਜਾਰੀ ਹੈ।ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਇੰਗਲੈਂਡ, ਅਮਰੀਕਾ, ਕੈਨੇਡਾ ਆਦਿ ਦੇਸ਼ਾਂ ਵਿਚ ਜਾ ਕੇ ਆਪਣਾ ਸੁਨਹਿਰੀ ਭਵਿੱਖ ਬਣਾਉਂਦੇ ਹਨ। ਉਨ੍ਹਾਂ ਦੀ ਸੁਪਨਾ ਹੁੰਦਾ ਹੈ ਕਿ ਵਿਦੇਸ਼ ਵਿਚ ਰਹਿ ਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਕਿ ਉਨ੍ਹਾਂ ਦੇ ਸਾਰੇ ਸੁਪਨੇ ਢਹਿ ਢੇਰੀ ਹੋ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ ਸਿੱਧੂ ਵਜੋਂ ਹੋਈ ਹੈ। ਉਹ ਪਟਿਆਲਾ ਦੇ ਪਿੰਡ ਸਾਗਰਾ ਦਾ ਰਹਿਣ ਵਾਲਾ ਸੀ। ਗੁਰਪਿੰਦਰ ਜਨਮ ਦਿਨ ਵਾਲੇ ਦਿਨ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਟਰਾਲੇ ‘ਤੇ ਜਾ ਰਿਹਾ ਸੀ ਕਿ ਅਚਾਨਕ ਉਸਦੀ ਤੇਲ ਨਾਲ ਭਰੇ ਟੈਂਕਰ ਨਾਲ ਟੱਕਰ ਹੋ ਗਈ ਤੇ ਟੱਕਰ ਦੇ ਬਾਅਦ ਦੋਵੇਂ ਵਾਹਨਾਂ ਨੂੰਅੱਗ ਲੱਗ ਗਈ।

ਇਹ ਵੀ ਖਬਰ ਹੈ ਕਿ ਮ੍ਰਿਤਕ ਗੁਰਪਿੰਦਰ ਸਿੰਘ ਸਿੱਧੂ 2017 ਵਿਚ ਕੈਨੇਡਾ ਗਿਆਸੀ। ਉਹ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਵਿਦੇਸ਼ ਗਿਆ ਸੀ ਤੇ ਹੁਣ ਵਰਕ ਪਰਮਿਟ ‘ਤੇ ਟਰੱਕ ਡਰਾਈਵਰੀ ਦਾ ਕੰਮ ਕਰਦਾ ਸੀ। ਗੁਰਪਿੰਦਰ ਦੀ ਮੌਤ ਦੀ ਖਬਰ ਦੇ ਬਾਅਦ ਪੂਰੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ ਤੇ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਭਾਰਤ  ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ।  ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।