India International Punjab

ਅਮਰੀਕਾ ਦੀ ਧਰਤੀ ਤੇ ਹੋਈ ਇੱਕ ਹੋਰ ਅਣਹੋਣੀ ,ਗੈਸ ਸਟੇਸ਼ਨ ‘ਤੇ ਕੰਮ ਕਰਦੇ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ

A Punjabi youth was brutally murdered in America he had gone abroad a year ago

ਅਮਰੀਕਾ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਹੁਣ ਇੱਕ ਹੋਰ ਦੁਖਦਾਈ ਖ਼ਬਰ ਅਮਰੀਕਾ ਦੀ ਧਰਤੀ ਤੋਂ ਆ ਰਹੀ ਹੈ, ਜਿਥੇ ਇੱਕ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ ਅਤੇ ਕਪੂਰਥਲਾ ਦੇ ਪਿੰਡ ਜਲਾਲ ਭੁਲਾਣਾ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੰਘ ਵਾਸ਼ਿੰਗਟਨ ਦੇ ਵੈਨਕੂਵਰ ਸ਼ਹਿਰ ਵਿਚ ਇਕ ਗੈਸ ਸਟੇਸ਼ਨ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਬੀਤੇ ਦਿਨੀਂ ਉਹ ਰੋਜ਼ਾਨਾ ਵਾਂਗ ਗੈਸ ਸਟੇਸ਼ਨ ਦੀ ਦੁਕਾਨ ‘ਤੇ ਕੰਮ ਕਰਨ ਗਿਆ। ਇਸ ਦੌਰਾਨ ਕੁਝ ਲੁਟੇਰੇ ਲੁੱਟ ਕਰਨ ਦੀ ਨੀਅਰ ਨਾਲ ਸਟੋਰ ਵਿਚ ਦਾਖਲ ਹੋਏ ਤੇ ਜਦੋਂ ਨਵਜੋਤ ਸਿੰਘ ਨੇ ਲੁਟੇਰਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ।

ਘਟਨਾ ਦੀ ਸਾਹਮਣੇ ਆਈ ਸੀਸੀਟੀਵੀ ਫੁਟੇਜ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਲੁਟੇਰਿਆਂ ਨੇ ਬੇਰਹਿਮੀ ਨਾਲ ਨਵਜੋਤ ਸਿੰਘ ਦਾ ਕਤਲ ਕਰ ਦਿੱਤਾ। ਘਟਨਾ ਦੇ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਰਿਵਾਰ ਮੁਤੀਬਕ 30 ਸਾਲਾ ਨਵਜੋਤ ਸਿੰਘ ਅਜੇ ਅਣਵਿਆਹਿਆ ਸੀ ਅਤੇ ਉਹ ਪਿਛਲੇ ਸਾਲ ਅਮਰੀਕਾ ਚਲਾ ਗਿਆ ਸੀ। ਉਹ ਉੱਥੇ ਵਾਸ਼ਿੰਗਟਨ ਸੂਬੇ ਦੇ ਸ਼ਹਿਰ ਵੈਨਕੂਵਰ ਦੇ ਇਕ ਗੈਸ ਸਟੇਸ਼ਨ ਸਟੋਰ ‘ਤੇ ਕੰਮ ਕਰ ਰਿਹਾ ਸੀ। ਜਿਸ ਦੁਕਾਨ ‘ਤੇ ਉਹ ਕੰਮ ਕਰਦਾ ਸੀ, ਉਸ ਨੂੰ ਬੀਤੇ ਦਿਨ ਲੁਟੇਰਿਆਂ ਨੇ ਲੁੱਟ ਲਿਆ ਸੀ ਅਤੇ ਇਸ ਦੌਰਾਨ ਨਵਜੋਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਜਾਣਕਾਰੀ ਅਨੁਸਾਰ ਨਵਜੋਤ ਰੋਜ਼ਾਨਾ ਦੀ ਤਰ੍ਹਾਂ ਗੈਸ ਸਟੇਸ਼ਨ ਦੀ ਦੁਕਾਨ ‘ਤੇ ਕੰਮ ਕਰ ਰਿਹਾ ਸੀ। ਇਸ ਦੌਰਾਨ ਲੁਟੇਰੇ ਲੁੱਟ ਦੀ ਨੀਅਤ ਨਾਲ ਦੁਕਾਨ ਅੰਦਰ ਦਾਖਲ ਹੋਏ। ਜਦੋਂ ਉਸ ਨੇ ਲੁਟੇਰਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ।

ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ  ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ।  ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।