International Punjab

ਮਨੀਲਾ ‘ਚ ਪੰਜਾਬੀ ਨੌਜਵਾਨ ਨਾਲ ਹੋਇਆ ਇਹ ਮਾੜਾ ਕੰਮ , ਪਿੰਡ ‘ਚ ਸੋਗ ਦੀ ਲਹਿਰ

A Punjabi youth was shot dead in Manila a wave of mourning in the village

‘ਦ ਖ਼ਾਲਸ ਬਿਊਰੋ : ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ  ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ।  ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।

ਅਜਿਹਾ ਹੀ ਇੱਕ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕਰ ਕਤ.ਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਭੋਲੂ ਸੇਖੋਂ ਦੇ ਰੂਪ ਵਿੱਚ ਹੋਈ ਹੈ, ਜੋ ਕਿ ਜ਼ੀਰਾ ਦੇ ਪਿੰਡ ਬੱਲ ਨਾਲ ਸਬੰਧਿਤ ਸੀ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਭੋਲੂ ਸੇਖੋਂ 4 ਸਾਲ ਪਹਿਲਾਂ ਮਨੀਲਾ ਗਿਆ ਸੀ। ਮ੍ਰਿਤਕ ਦਾ ਇੱਕ ਭਰਾ ਵੀ ਮਨੀਲਾ ਵਿੱਚ ਹੈ। ਇਹ ਦੋਵੇਂ ਭਰਾ ਮਨੀਲਾ ਵਿੱਚ ਫਾਇਨਾਂਸ ਦਾ ਕੰਮ ਕਰਦੇ ਸਨ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਭੋਲੂ ਸੇਖੋਂ ਬੀਤੀ ਰਾਤ ਖਾਣਾ ਲੈਣ ਲਈ ਬਾਜ਼ਾਰ ਗਿਆ ਸੀ, ਜਿੱਥੇ ਉਸ ਦਾ ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਵੀ ਇਸ ਪਿੰਡ ਦੇ ਇਕ ਨੌਜਵਾਨ ਭਗਵੰਤ ਸਿੰਘ ਦੀ ਮਨੀਲਾ ਵਿਖੇ ਕਤ.ਲ ਕਰ ਦਿੱਤਾ ਸੀ, ਜੋ ਕਿ ਭੋਲੂ ਸੇਖੋਂ ਦਾ ਕਰੀਬੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਕੜਾਹੇ ਵਾਲ ਨੇ ਕਿਹਾ ਕਿ ਮਨੀਲਾ ਵਿਚ ਅਕਸਰ ਹੀ ਨੌਜਵਾਨਾਂ ਦੇ ਕਤਲ ਹੋ ਰਹੇ ਹਨ, ਉਥੋਂ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਇਸ ਸਬੰਧੀ ਠੋਸ ਕਦਮ ਚੁੱਕਣ ਦੀ ਲੋੜ ਹੈ, ਜਿਸ ਨਾਲ ਪੰਜਾਬੀ ਨੌਜਵਾਨਾਂ ਦੇ ਕਤਲ ਰੋਕੇ ਜਾ ਸਕਣ।