ਮਨੀਲਾ : ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ। ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।
ਅਜਿਹਾ ਹੀ ਇੱਕ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕਰ ਕਤ.ਲ ਕਰ ਦਿੱਤਾ ਗਿਆ। ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮਨੀਲਾ ‘ਚ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਮਿਲੀ ਹੈ।
ਜਾਣਕਾਰੀ ਅਨੁਸਾਰ, ਕੁਲਵਿੰਦਰ ਸਿੰਘ ਪੁੱਤਰ ਸਵ: ਬਲਵਿੰਦਰ ਸਿੰਘ ਵਾਸੀ ਛੀਨੀਵਾਲ ਕਲਾਂ (ਬਰਨਾਲਾ) ਤਕਰੀਬਨ 4- 5 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਿਆ ਸੀ । ਜਿਥੇ ਅਣਪਛਾਤੇ ਵਿਆਕਤੀਆਂ ਵੱਲੋਂ ਉਸਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ।
ਇਹ ਪਤਾ ਲੱਗਿਆ ਕਿ ਕੁਲਵਿੰਦਰ ਸਿੰਘ ਦੀ ਹੱਤਿਆ ਮੱਥੇ ‘ਚ ਗੋਲ਼ੀ ਮਾਰ ਕੇ ਕੀਤੀ ਗਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਦਾ ਪਤਾ ਲਗਦਿਆਂ ਹੀ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਅਤੇ ਲੋਕ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ । ਦੱਸਣਯੋਗ ਹੈ ਕਿ ਕੁਲਵਿੰਦਰ ਸਿੰਘ ਸਖਤ ਮਿਹਨਤੀ ਨੌਜਵਾਨ ਸੀ। ਉਸ ਦੇ ਪਿਤਾ ਦੀ ਵੀ ਕਾਫ਼ੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਉਸਦੀ ਦਾਦੀ ਵੱਲੋਂ ਹੀ ਉਸਦਾ ਪਾਲਣ ਪੋਸ਼ਣ ਕੀਤਾ ਗਿਆ ਸੀ। ਛੋਟੇ ਕਿਸਾਨ ਪਰਿਵਾਰ ਨਾਲ ਸਬੰਧਿਤ ਹੋਣ ਕਰਕੇ ਕੁਲਵਿੰਦਰ ਸਿੰਘ ਘਰ ਦੇ ਹਾਲਾਤ ਸੁਧਾਰਨ ਲਈ ਮਨੀਲਾ ਗਿਆ ਸੀ।