Punjab

ਚੌਲ ਵੰਡ ‘ਚ ਘਪਲਾ ਆਇਆ ਸਾਹਮਣੇ, ਵਿਜੀਲੈਂਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਗਰੀਬਾਂ ਨੂੰ ਵੰਡੇ ਜਾਣ ਵਾਲੇ ਚੌਲਾਂ ਵਿੱਚ ਹੇਰਾ ਫੇਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਾ ਵੀਜੀਲੈਂਸ ਬਿਊਰੋ ਵੱਲੋਂ ਪਰਾਦਾਫਾਸ ਕੀਤਾ ਗਿਆ ਹੈ। ਇਸ ਵਿੱਚ 1.55 ਕਰੋੜ ਰੁਪਏ ਦਾ ਘਪਲਾ ਹੋਣ ਦੀ ਜਾਣਕਾਰੀ ਹੈ।  ਇਸ ਨੂੰ ਲੈ ਕੇ  ਵਿਜੀਲੈਂਸ ਵੱਲੋਂ 1138 ਬੋਰੀਆਂ ਨਾਲ ਭਰੇ ਦੋ ਟਰੱਕ ਜ਼ਬਤ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗੋਦਾਮ ਉੱਤੇ ਛਾਪਾ ਮਾਰਿਆ ਗਿਆ ਹੈ, ਜਿਸ ਤੋਂ ਬਾਅਦ ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਦੇ ਮਾਲਕ ਗੋਪਾਲ ਗੋਇਲ ਅਤੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਕਾਬੂ ਕੀਤਾ ਹੈ।

ਇਸ ਮਾਮਲੇ ਵਿੱਚ ਵਿਜੀਲੈਂਸ ਨੇ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਦੇ ਮਾਲਕ, ਹੁਸ਼ਿਆਰਪੁਰ ਦੇ ਗੋਪਾਲ ਗੋਇਲ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ ਮੌੜ ਮੰਡੀ ਬਠਿੰਡਾ ਦੇ ਮਾਲਕ, ਟਰੱਕ ਡਰਾਈਵਰ ਜਗਪਾਲ ਸਿੰਘ ਅਤੇ ਸੁਖਵਿੰਦਰ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਵਿੱਚ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਗਲੋਬਲ ਵੇਅਰਹਾਊਸ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਨਿਗਰਾਨੀ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

 

ਵਿਜੀਲੈਂਸ ਨੇ ਕਿਹਾ ਕਿ ਇਹ ਚੌਲ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਭਾਰਤ ਬਰਾਂਡ ਯੌਜਨਾ ਦੇ ਤਹਿਤਮ ਬਠਿੰਡਾ, ਭੁੱਚੋ, ਮੌੜ, ਰਾਮਪੁਰਾ ਫੂਲ ਅਤੇ ਬੁਢਲਾਡਾ ਦੇ ਗਰੀਬ ਪਰਿਵਾਰਾਂ ਨੂੰ ਨੈਸ਼ਨਲ ਕੋਆਪ੍ਰੇਟਿਵ ਕੰਜ਼ਿਊਮਰ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਕਰੀਬ 70 ਹਜ਼ਾਰ ਮੀਟ੍ਰਿਕ ਟਨ ਚੌਲ ਵੰਡੇ ਜਾ ਰਹੇ ਹਨ। .

ਜਿਸ ਦੀ ਕੀਮਤ ਕਰੀਬ 130 ਕਰੋੜ ਰੁਪਏ ਸੀ। ਇਸ ਵਿੱਚੋਂ 1000 ਮੀਟ੍ਰਿਕ ਟਨ ਚੌਲ 5 ਕਿਲੋ ਅਤੇ 10 ਕਿਲੋ ਦੀਆਂ ਬੋਰੀਆਂ ਵਿੱਚ 18.50 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੰਡਿਆ ਜਾਣਾ ਸੀ। ਬਠਿੰਡਾ ਜ਼ਿਲ੍ਹੇ ਵਿੱਚ ਲਾਭਪਾਤਰੀਆਂ ਨੂੰ ਇਹ ਚੌਲਾਂ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਪਲਾਈ ਕਰਨ ਦਾ ਟੈਂਡਰ ਜੈ ਜੈਨੇਂਦਰ ਦੀ ਫਰਮ ਨੂੰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ –  ਟਰੈਕਟਰ ‘ਤੇ ਤੇਲ ਲੈਣ ਗਏ ਕਿਸਾਨ ਨਾਲ ਵਾਪਰਿਆ ਭਿਆਨਕ ਹਾਦਸਾ, ਛਾਈ ਸੋਗ ਦੀ ਲਹਿਰ