The Khalas Tv Blog India ਬੱਸ ਖੱਡ ‘ਚ ਡਿੱਗਣ ਕਾਰਨ ਸਕੂੂਲੀ ਬੱਚੇ ਹੋਏ ਗੰਭੀਰ ਜ਼ਖ਼ਮੀ!
India Punjab

ਬੱਸ ਖੱਡ ‘ਚ ਡਿੱਗਣ ਕਾਰਨ ਸਕੂੂਲੀ ਬੱਚੇ ਹੋਏ ਗੰਭੀਰ ਜ਼ਖ਼ਮੀ!

ਬਿਉਰੋ ਰਿਪੋਰਟ – ਪੰਚਕੂਲਾ (Panchkula) ਦੇ ਮੋਰਨੀ ਵਿਚ ਟਿਕਰਤਾਲ ਨੇੜੇ ਸਕੂਲ ਬੱਸ ਹਾਦਸਾਗ੍ਰਸਤ ਹੋਈ ਹੈ। ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਬੱਸ ਦੀ ਰਫਤਾਰ ਕਾਫੀ ਤੇਜ਼ ਸੀ ਅਚਾਨਕ 100 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ, ਜਿਸ ਨਾਲ ਕਈ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਬੱਸ ਵਿਚ 45 ਬੱਚੇ ਸਵਾਰ ਸਨ ਅਤੇ ਜ਼ਖ਼ਮੀ ਹੋਏ ਬੱਚਿਆਂ ਨੂੰ ਪੰਚਕੂਲਾ ਦੇ ਸੈਕਟਰ 6 ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪਤਾ ਲੱਗਾ ਹੈ ਕਿ ਬੱਚੇ ਮਲੇਰਕੋਟਲਾ ਤੋਂ ਘੁੰਮਣ ਗਏ ਸਨ।

ਇਸ ਹਾਦਸੇ ਤੋਂ ਬਾਅਦ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਚਾਲਕ ਵੱਲੋਂ ਬੱਸ ਕਾਫੀ ਤੇਜ਼ੀ ਨਾਲ ਚਲਾਈ ਜਾ ਰਹੀ ਸੀ, ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ ਅਤੇ ਬੱਸ ਚਾਲਕ ਗੰਭੀਰ ਜ਼ਖ਼ਮੀ ਹੋਇਆ ਹੈ। ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਪ੍ਰਕਾਰ ਦੇ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ।

ਇਹ ਵੀ ਪੜ੍ਹੋ –  ਰਾਮ ਰਹੀਮ ਸੁਪਰੀਮ ਕੋਰਟ ‘ਚ ਦੇਵੇਗਾ ਜਵਾਬ! ਸਰਕਾਰ ਦੀ ਪਟੀਸ਼ਨ ‘ਤੇ ਚੁੱਕੇ ਸਵਾਲ

 

 

Exit mobile version