The Khalas Tv Blog Punjab ਬੱਚਿਆਂ ਨਾਲ ਭਰੀ ਸਕੂਲ ਵੈਨ ਹੋਈ ਹਾਦਸੇ ਦਾ ਸ਼ਿਕਾਰ, 11 ਬੱਚੇ ਹੋਏ ਜ਼ਖ਼ਮੀ
Punjab

ਬੱਚਿਆਂ ਨਾਲ ਭਰੀ ਸਕੂਲ ਵੈਨ ਹੋਈ ਹਾਦਸੇ ਦਾ ਸ਼ਿਕਾਰ, 11 ਬੱਚੇ ਹੋਏ ਜ਼ਖ਼ਮੀ

ਸੰਗਰੂਰ : ਭਵਾਨੀਗੜ੍ਹ ਵਿਖੇ ਅੱਜ ਤੜਕਸਾਰ ਇੱਕ ਸਕੂਲ ਬਸ ਸੜਕ ਹਾਦਸੇ ਦਾ ਸ਼ਿਕਾਰ (School Bus Accident)  ਹੋ ਗਈ। ਇਸ ਹਾਦਸੇ ਵਿੱਚ 11 ਬੱਚੇ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਕ ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ ਵਿਖੇ ਅੱਜ ਸਵੇਰੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਭਵਾਨੀਗੜ੍ਹ ਦੇ ਨਿੱਜੀ ਸਕੂਲ ਦੀ ਬੱਸ ਭਵਾਨੀਗੜ੍ਹ ਨਾਭਾ ਕੈਂਚੀਆਂ ਵਿਖੇ ਇਕ ਆਈ-20 ਕਾਰ ਦੇ ਨਾਲ ਹਾਦਸਾ ਗ੍ਰਸਤ ਹੋ ਗਈ, ਜਿਸ ਵਿਚ 11 ਬੱਚੇ ਇਸ ਹਾਦਸੇ ਦਾ ਸ਼ਿਕਾਰ ਹੋ ਗਏ।

ਜ਼ਖ਼ਮੀ ਬੱਚਿਆਂ ਨੂੰ ਸੜਕ ਸੁਰੱਖਿਆ ਫੋਰਸ ਵਲੋਂ ਮੌਕੇ ’ਤੇ ਪੁੱਜ ਕੇ ਭਵਾਨੀਗੜ੍ਹ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ ਅਤੇ ਮੌਕੇ ਤੇ ਉਨ੍ਹਾਂ ਨੂੰ ਮੁਢਲੀ ਸਹਾਇਤਾ ਦਿੱਤੀ ਗਈ ਹੈ। ਇਸ ਹਾਦਸੇ ਸੰਬੰਧੀ ਨਿੱਜੀ ਸਕੂਲ ਦੇ ਕਿਸੇ ਵੀ ਪ੍ਰਿੰਸੀਪਲ ਜਾਂ ਅਧਿਆਪਕ ਸਾਹਿਬ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ।

 

Exit mobile version