Delhi : ਦਿੱਲੀ ਦੇ ਗੁਰੂ ਤੇਗ ਬਹਾਦਰ ਕਾਲਜ ਵਿਚ ਸਿੱਖ ਵਿਦਿਆਰਥੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਖ ਨੌਜਵਾਨ ਨਾਲ ਕਾਲਜ ਦੇ ਬਾਹਰੋਂ ਆਏ ਕੁਝ ਨੌਜਵਾਨਾਂ ਨੇ ਕੁੱਟਮਾਰ ਕੀਤੀ ਜਿਸ ਦੌਰਾਨ ਉਸਦੀ ਦਸਤਾਰ ਵੀ ਲੱਥ ਗਈ।
ਦਸਤਾਰ ਉਤਾਰਨ ਦਾ ਵੀਡੀਓ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਹੈ। ਸਿੱਖ ਜਥੇਬੰਦੀ ਨੇ ਕਿਹਾ, ਜੋ ਰਾਹੁਲ ਗਾਂਧੀ ਨੇ ਕਿਹਾ ,ਉਹ ਸੱਚ ਹੈ ‘ਇੱਥੇ ਸੱਚਮੁੱਚ ਸਿੱਖਾਂ ਨਾਲ ਗਲਤ ਹੋ ਰਿਹਾ ਹੈ।’
A Sikh student was brutally thrashed, and his turban was removed at Guru Teg Bahadur Khalsa College in Delhi when he was going to file nominations for the student elections. He alleged that some outsiders were present in the college who disrupted the election nomination process.… pic.twitter.com/Z8aHmeg3sX
— Gagandeep Singh (@Gagan4344) September 23, 2024
ਜਾਣਕਾਰੀ ਅਨੁਸਾਰ ਅਦਾਲਤ ਦੇ ਹੁਕਮਾਂ ਤੋਂ ਬਾਅਦ ਦਿੱਲੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿੱਚ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 21 ਸਤੰਬਰ ਨੂੰ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਆਖਰੀ ਮਿਤੀ ਸੀ ਪਰ ਇਸ ਦਿਨ ਕੁਝ ਲੜਕਿਆਂ ਨੇ ਕਾਲਜ ਦੇ ਅੰਦਰ ਜਾ ਕੇ ਕਾਲਜ ਦੇ ਦੂਜੇ ਸਾਲ ਦੇ ਵਿਦਿਆਰਥੀ ਪਵਿੱਤਰ ਸਿੰਘ ਗੁਜਰਾਲ ਨਾਲ ਕੁੱਟਮਾਰ ਕੀਤੀ ਗਈ ਅਤੇ ਦਸਤਾਰ ਉਤਾਰੀ ਗਈ ਹੈ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ।
ਸਿੱਖ ਸੰਗਤ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਅਤੇ ਵਿਦਿਆਰਥੀ ਮੋਰਿਸ ਨਗਰ ਥਾਣੇ ਪੁੱਜੇ। ਉਨ੍ਹਾਂ ਥਾਣੇ ਜਾ ਕੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਪੁਲਿਸ ਨੇ 2 ਘੰਟੇ ਦੇ ਅੰਦਰ ਐਫਆਈਆਰ ਦਰਜ ਕਰਨ ਦਾ ਭਰੋਸਾ ਦਿੱਤਾ ਹੈ।