The Khalas Tv Blog India ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਲੀਪਰ ਬੱਸ ਦੀ ਟਰੱਕ ਨਾਲ ਟੱਕਰ, ਦੋ ਦੀ ਮੌਤ, 16 ਜ਼ਖ਼ਮੀ
India

ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਲੀਪਰ ਬੱਸ ਦੀ ਟਰੱਕ ਨਾਲ ਟੱਕਰ, ਦੋ ਦੀ ਮੌਤ, 16 ਜ਼ਖ਼ਮੀ

ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਇੱਕ ਸਲੀਪਰ ਬੱਸ ਦੇ ਟਰੱਕ ਨਾਲ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 16 ਜ਼ਖ਼ਮੀ ਹੋ ਗਏ। ਇਹ ਸੜਕ ਹਾਦਸਾ ਸਿਕੰਦਰਰਾਉ ਥਾਣਾ ਨੇੜੇ ਤੋਲੀ ਪਿੰਡ ਵਿੱਚ ਵਾਪਰਿਆ।

ਹਾਥਰਸ ਦੇ ਡੀਐਮ ਆਸ਼ੀਸ਼ ਕੁਮਾਰ ਨੇ ਦੱਸਿਆ ਕਿ ਹਾਦਸਾ ਸਵੇਰੇ ਵਾਪਰਿਆ ਅਤੇ ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਹਾ, “ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 16 ਲੋਕ ਜ਼ਖ਼ਮੀ ਹੋਏ ਹਨ।”

ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਇਸ ਤੋਂ ਇਕ ਦਿਨ ਪਹਿਲਾਂ ਬੁੱਧਵਾਰ ਨੂੰ ਲਖਨਊ-ਆਗਰਾ ਐਕਸਪ੍ਰੈਸ ਵੇਅ ‘ਤੇ ਬਿਹਾਰ ਤੋਂ ਆ ਰਹੀ ਇਕ ਸਲੀਪਰ ਬੱਸ ਦੇ ਦੁੱਧ ਦੇ ਟੈਂਕਰ ਨਾਲ ਟਕਰਾ ਜਾਣ ਕਾਰਨ 18 ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ‘ਚ 19 ਲੋਕ ਜ਼ਖਮੀ ਹੋ ਗਏ।

ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਉੱਤਰ ਪ੍ਰਦੇਸ਼ ‘ਚ ਸੜਕ ਸੁਰੱਖਿਆ ‘ਤੇ ਸਵਾਲ ਉਠਾਏ ਸਨ ਅਤੇ ਉਨ੍ਹਾਂ ‘ਤੇ ਐਕਸਪ੍ਰੈੱਸ ਵੇਅ ‘ਤੇ ਸੁਰੱਖਿਆ ‘ਚ ਲਾਪਰਵਾਹੀ ਦਾ ਦੋਸ਼ ਲਗਾਇਆ ਸੀ।

Exit mobile version