India International

ਮੋਦੀ ਦੇ ਇਟਲੀ ਜਾਣ ਤੋਂ ਪਹਿਲਾਂ ਵਾਪਰੀ ਵੱਡੀ ਘਟਨਾ, ਇਟਲੀ ਪ੍ਰਸਾਸ਼ਨ ਵੱਲੋਂ ਜਾਂਚ ਸ਼ੁਰੂ

ਤੀਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਟਲੀ ਦਾ ਪਹਿਲਾ ਦੌਰਾ ਕੀਤਾ ਜਾਵੇਗਾ ਪਰ ਉਸ ਤੋਂ ਪਹਿਲਾਂ ਖ਼ਾਲਿਸਤਾਨੀ ਸਮਰਥਕਾਂ ਵੱਲੋਂ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਤੋੜਿਆ ਗਿਆ ਹੈ। ਮੂਰਤੀ ਤੋਂ ਤੋੜਨ ਤੋਂ ਬਾਅਦ ਮੂਰਤੀ ਦੇ ਹੇਠਾਂ ਕੈਨੇਡਾ ਦੇ ਸਰੀ ਸ਼ਹਿਰ ‘ਚ ਮਾਰੇ ਗਏ ਹਰਦੀਪ ਸਿੰਘ ਨਿੱਝਰ ਦਾ ਨਾਮ ਲਿਖਿਆ ਗਿਆ ਹੈ। ਇਸ ਸਬੰਧੀ ਅਧਿਕਾਰੀਆਂ ਨੂੰ ਜਾਣਕਾਰੀ ਮਿਲਣ ਤੋਂ ਇਥੋਂ ਦੀ ਸਫਾਈ ਕਰ ਦਿੱਤੀ ਗਈ ਹੈ ਅਤੇ ਹਰਦੀਪ ਨਿੱਝਰ ਦਾ ਲਿਖਿਆ ਨਾਮ ਮਿਟਾ ਦਿੱਤਾ ਹੈ।

ਇਸ ਤੋਂ ਬਾਅਦ ਵਿਦੇਸ਼ ਮੰਤਰਾਲੇ ਦੀ ਵੀ ਟਿੱਪਣੀ ਸਾਹਮਣੇ ਆਈ ਹੈ, ਜਿਸ ਵਿੱਚ ਵਿਦੇਸ਼ ਸਚਿਵ ਵਿਨੇ ਮੋਹਨ ਕੁਆਤਰਾ ਇਸ ਸਬੰਧੀ ਇਟਲੀ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਸਾਰੀ ਘਟਨਾ ਨੂੰ ਲੈ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਇਟਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਹਾਤਮਾ ਗਾਂਧੀ ਦੀ ਇਸ ਮੂਰਤੀ ਦਾ ਉਦਘਾਟਨ ਕੀਤਾ ਜਾਣਾ ਸੀ, ਪਰ ਇਸ ਘਟਨਾ ਨੂੰ ਸੁਰੱਖਿਆ ਵਿੱਚ ਵੱਡੀ ਲਾਪਰਵਾਹੀ ਮੰਨਿਆ ਜਾ ਰਿਹਾ ਹੈ। ਇਸ ਤੋਂ ਬਾਅਦ ਇਟਲੀ ਪ੍ਰਸਾਸ਼ਨ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ –   ਪੰਜਾਬ ਮੰਤਰੀ ਮੰਡਲ ਚ ਨਹੀਂ ਹੋਵੇਗਾ ਫੇਰਬਦਲ : ਹਰਚੰਦ ਬਰਸਟ