The Khalas Tv Blog Punjab ਕਪੂਰਥਲਾ ‘ਚ ਅਚਾਨਕ ਖੜ੍ਹੀ ਕਾਰ ਨੂੰ ਲੱਗੀ ਅੱਗ
Punjab

ਕਪੂਰਥਲਾ ‘ਚ ਅਚਾਨਕ ਖੜ੍ਹੀ ਕਾਰ ਨੂੰ ਲੱਗੀ ਅੱਗ

A sudden fire broke out in a car in Kapurthala, after a lot of trouble, the fire brigade team brought it under control.

A sudden fire broke out in a car in Kapurthala, after a lot of trouble, the fire brigade team brought it under control.

ਕਪੂਰਥਲਾ ਸਬ-ਡਵੀਜ਼ਨ ਦੇ ਸੁਲਤਾਨਪੁਰ ਲੋਧੀ ਇਲਾਕੇ ‘ਚ ਸੜਕ ਕਿਨਾਰੇ ਖੜ੍ਹੀ ਇਕ ਸਵਿਫਟ ਡਿਜ਼ਾਇਰ ਕਾਰ ‘ਚ ਸ਼ੱਕੀ ਹਾਲਾਤਾਂ ‘ਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਰਾਹਗੀਰਾਂ ਵੱਲੋਂ ਅੱਗ ਲੱਗਣ ਦੀ ਸੂਚਨਾ ਬ੍ਰਿਗੇਡ ਅਤੇ ਪੁਲੀਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫ਼ੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਉਕਤ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਭੁਲਾਣਾ ਚੌਂਕੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਭੁਲਾਣਾ ਚੌਕੀ ਦੇ ਇੰਚਾਰਜ ਏਐਸਆਈ ਪੂਰਨ ਚੰਦ ਨੇ ਦੱਸਿਆ ਕਿ ਕਾਰ ਵਿੱਚ ਕੋਈ ਨਹੀਂ ਸੀ। ਰਾਹਗੀਰਾਂ ਵੱਲੋਂ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਕਾਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਪਿੰਡ ਖੇੜਾ ਦੋਨਾ ਨੇੜੇ ਸਵਿਫ਼ਟ ਡਿਜ਼ਾਇਰ ਕਾਰ (ਐਚ.ਪੀ.-39-ਬੀ-5363) ਨੂੰ ਅੱਗ ਲੱਗਣ ਦੀ ਸੂਚਨਾ ਮਿਲੀ। ਫਾਇਰ ਬ੍ਰਿਗੇਡ ਦੀ ਟੀਮ ਸਮੇਤ ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਉਸ ਨੇ ਦੱਸਿਆ ਕਿ ਕਾਰ ਵਿੱਚ ਕੋਈ ਨਹੀਂ ਸੀ ਅਤੇ ਕਾਰ ਦਾ ਨੰਬਰ ਹਿਮਾਚਲ ਪ੍ਰਦੇਸ਼ ਦਾ ਸੀ। ਹਾਲਾਂਕਿ ਮੌਕੇ ‘ਤੇ ਨਾ ਤਾਂ ਗੱਡੀ ਦਾ ਡਰਾਈਵਰ ਅਤੇ ਨਾ ਹੀ ਗੱਡੀ ‘ਚ ਬੈਠੇ ਲੋਕਾਂ ਦਾ ਪਤਾ ਲੱਗਾ।

ਦੂਜੇ ਪਾਸੇ ਚੌਕੀ ਭੁਲਾਣਾ ਦੇ ਇੰਚਾਰਜ ਏਐਸਆਈ ਪੂਰਨ ਚੰਦ ਨੇ ਦੱਸਿਆ ਕਿ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਤੇ ਕਾਰ ਦੇ ਮਾਲਕ ਦੀ ਪਛਾਣ ਕਰਨ ਲਈ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਸੰਪਰਕ ਕਰ ਰਹੇ ਹਨ। ਉਸ ਨੇ ਇਹ ਵੀ ਕਿਹਾ ਕਿ ਕਾਰ ਇੱਥੇ ਕਿਵੇਂ ਪਹੁੰਚੀ? ਅਤੇ ਇਸ ਵਿੱਚ ਕੌਣ ਸਵਾਰ ਸੀ? ਅਤੇ ਅੱਗ ਕਿਵੇਂ ਲੱਗੀ? ਇਨ੍ਹਾਂ ਸਾਰੀਆਂ ਗੱਲਾਂ ਨੂੰ ਦੇਖਦੇ ਹੋਏ ਪੁਲਸ ਹਰ ਪਹਿਲੂ ਨੂੰ ਧਿਆਨ ‘ਚ ਰੱਖ ਕੇ ਜਾਂਚ ਕਰ ਰਹੀ ਹੈ।

Exit mobile version