The Khalas Tv Blog India ਨਵੇਂ ਆਹੁਦੇਦਾਰਾਂ ਦੀ ਟੀਮ ਰਾਹੁਲ ਨੂੰ ਮਿਲਣ ਪਹੁੰਚੀ ਦਿੱਲੀ
India Punjab

ਨਵੇਂ ਆਹੁਦੇਦਾਰਾਂ ਦੀ ਟੀਮ ਰਾਹੁਲ ਨੂੰ ਮਿਲਣ ਪਹੁੰਚੀ ਦਿੱਲੀ

ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾਕਟਰ ਰਾਜ ਕੁਮਾਰ ਚੱਬੇਵਾਲ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਲਈ ਉਹਨਾਂ ਦੀ 12 ਤੁਗਲਕ ਲੇਨ ਪਹੁੰਚੇ ਹਨ। ਰਾਜਾ ਵੜਿੰਗ ਦੀ ਪ੍ਰਧਾਨ ਬਣਨ ਤੋਂ ਬਾਅਦ ਇਹ ਉਹਨਾਂ ਦੀ ਇਹ ਪਹਿਲੀ ਮੀਟਿੰਗ ਹੈ ਜਿਸ ਵਿਚ ਪਾਰਟੀ ਨੂੰ ਮਜ਼ਬੂਤ ਕਰਨ ’ਤੇ ਚਰਚਾ ਹੋ ਸਕਦੀ ਹੈ।

Exit mobile version