The Khalas Tv Blog Punjab ਲੁਧਿਆਣਾ ਦੀ ਧਾਗਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸਵਾਹ
Punjab

ਲੁਧਿਆਣਾ ਦੀ ਧਾਗਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸਵਾਹ

ਲੁਧਿਆਣਾ ਦੀ ਇੱਕ ਧਾਗੇ ਦੀ ਫੈਕਟਰੀ ਵਿੱਚ ਮੰਗਲਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।

ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਬਾਲਾ ਜੀ ਪੁਲੀ ਨੇੜੇ ਧਾਗੇ ਦੀ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 25 ਤੋਂ 30 ਗੱਡੀਆਂ ਪਹੁੰਚੀਆਂ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ। ਸਾਡੀਆਂ 25 ਤੋਂ 30 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਫੈਕਟਰੀ ਮਾਲਕ ਅਨੁਸਾਰ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਉਸ ਦਾ ਲੱਖਾਂ ਰੁਪਏ ਦਾ ਧਾਗਾ ਸੜ ਕੇ ਸੁਆਹ ਹੋ ਗਿਆ।

Exit mobile version