The Khalas Tv Blog Punjab ਹੁਸ਼ਿਆਰਪੁਰ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 7 ਲੋਕਾਂ ਦੀ ਮੌਕੇ ਤੇ ਮੌਤ
Punjab

ਹੁਸ਼ਿਆਰਪੁਰ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 7 ਲੋਕਾਂ ਦੀ ਮੌਕੇ ਤੇ ਮੌਤ

ਪੰਜਾਬ ਦੀਆਂ ਸੜ੍ਹਕਾਂ ਹੁਣ ਖੂਨੀ ਸੜ੍ਹਕਾਂ ਬਣਦੀਆਂ ਜਾ ਰਹੀਆਂ ਹਨ। ਆਏ ਦਿਨ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਇਸੇ ਦੌਰਾਨ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਇੱਕ ਸੜਕ ਹਾਦਸੇ ਦੌਰਾਨ 7 ਜਣਿਆ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਸੋਮਵਾਰ ਸਵੇਰੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਯਾਤਰੀਆਂ ਨਾਲ ਭਰੀ ਇੱਕ ਬੱਸ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਟਕਰਾ ਗਈ। ਇਸ ਤੋਂ ਬਾਅਦ, ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸੜਕ ਦੇ ਵਿਚਕਾਰ ਪਲਟ ਗਈ, ਜਿਸ ਕਾਰਨ 7 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ 17 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ।

ਇਹ ਹਾਦਸਾ ਦਸੂਹਾ-ਹਾਜੀਪੁਰ ਰੋਡ ‘ਤੇ ਅੱਡਾ ਸਾਗਰਾਂ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਬਹੁਤ ਚੀਕ-ਚਿਹਾੜਾ ਮਚ ਗਿਆ। ਆਸ-ਪਾਸ ਦੇ ਲੋਕ ਮਦਦ ਲਈ ਇਕੱਠੇ ਹੋ ਗਏ। 15 ਤੋਂ ਵੱਧ ਜ਼ਖਮੀਆਂ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ।

ਹਾਦਸੇ ਤੋਂ ਬਾਅਦ ਇਲਾਕੇ ਦੇ ਲੋਕ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਬੱਸ ਦੇ ਅੰਦਰੋਂ ਗੰਭੀਰ ਜ਼ਖਮੀ ਯਾਤਰੀਆਂ ਨੂੰ ਕੱਢਣ ਲਈ JCB ਮਸ਼ੀਨ ਦੀ ਵਰਤੋਂ ਕਰਨੀ ਪਈ। ਕਈ ਲੋਕ ਬੱਸ ਦੇ ਮਲਬੇ ਵਿੱਚ ਫਸ ਗਏ। ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ।

ਇਸ ਦੇ ਨਾਲ ਹੀ ਕਾਰ ਵਿੱਚ ਸਵਾਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦੋਂ ਕਿ ਬੱਸ ਵਿੱਚ ਸਵਾਰ 15 ਤੋਂ ਵੱਧ ਯਾਤਰੀ ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕੀਤਾ ਜਾ ਰਿਹਾ ਹੈ।

ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਂਚ ਵਿੱਚ ਬੱਸ ਦੀ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।

Exit mobile version