International

ਪਾਕਿਸਤਾਨ ‘ਚ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਲੈ ਕੇ ਜਾ ਰਹੀ ਰੇਲ ਗੱਡੀ ਹੋਈ ਹਾਦਸਾਗ੍ਰਸਤ ,9 ਡੱਬੇ ਲੀਹੋਂ ਲੱਥੇ

A train carrying Sikh pilgrims to Nankana Sahib met with an accident in Pakistan

ਪਾਕਿਸਤਾਨ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਿੱਖ ਯਾਤਰੀਆਂ ਨੂੰ ਨਨਕਾਣਾ ਸਾਹਿਬ ਲੈ ਕੇ ਜਾ ਰਹੀ ਵਿਸ਼ੇਸ਼ ਰੇਲਗੱਡੀ ਦੇ 9 ਡੱਬੇ ਅੱਜ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਪਟੜੀ ਤੋਂ ਉਤਰ ਗਏ। ਹਾਦਸੇ ‘ਚ ਕੋਈ ਜ਼ਖਮੀ ਨਹੀਂ ਹੋਇਆ। ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 8 ਨਵੰਬਰ ਨੂੰ ਮਨਾਇਆ ਜਾਵੇਗਾ।

ਪਾਕਿਸਤਾਨ ਰੇਲਵੇ ਸੂਬੇ ਦੇ ਬੁਲਾਰੇ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੂੰ ਲੈ ਕੇ ਵਿਸ਼ੇਸ਼ ਰੇਲ ਗੱਡੀ ਕਰਾਚੀ ਤੋਂ ਨਨਕਾਣਾ ਸਾਹਿਬ ਜਾ ਰਹੀ ਸੀ ਕਿ ਸ਼ੋਰਕੋਟ ਅਤੇ ਪੀਰ ਮਹਿਲ ਰੇਲਵੇ ਸਟੇਸ਼ਨਾਂ ਵਿਚਕਾਰ ਸ਼ਾਮ ਕਰੀਬ 7.55 ਵਜੇ ਇਸ ਦੀਆਂ 9 ਬੋਗੀਆਂ ਪਟੜੀ ਤੋਂ ਉਤਰ ਗਈਆਂ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਬਚਾਅ ਟੀਮਾਂ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈਆਂ ਹਨ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਇਹ ਪਤਾ ਨਹੀਂ ਲੱਗਿਆ ਕਿ ਰੇਲਗੱਡੀ ’ਚ ਭਾਰਤ ਦੇ ਸਿੱਖ ਸ਼ਰਧਾਲੂ ਵੀ ਸਨ ਜਾਂ ਨਹੀਂ। ਇਸ ਦੌਰਾਨ ਸੰਘੀ ਮੰਤਰੀ ਖਵਾਜਾ ਸਾਦ ਰਫੀਕ ਨੇ ਘਟਨਾ ਦੀ ਜਾਂਚ ਲਈ ਕਮੇਟੀ ਕਾਇਮ ਕਰਨ ਦਾ ਐਲਾਨ ਕੀਤਾ ਹੈ