The Khalas Tv Blog Punjab ਪੰਜਾਬ ਵਿਧਾਨ ਸਭਾ ‘ਚ ਨਵੇਂ ਵਿਧਾਇਕਾਂ ਦੀ ਲੱਗੇਗੀ ਕਲਾਸ
Punjab

ਪੰਜਾਬ ਵਿਧਾਨ ਸਭਾ ‘ਚ ਨਵੇਂ ਵਿਧਾਇਕਾਂ ਦੀ ਲੱਗੇਗੀ ਕਲਾਸ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਦੌਰਾਨ ਬਜਟ ਸ਼ੈਸ਼ਨ ਤੋਂ ਪਹਿਲਾਂ  ਪੰਜਾਬ ਸਰਕਾਰ ਨੇ ਪੰਜਾਬ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਕਲਾਸ ਟ੍ਰੇਨਿੰਗ ਲੱਗਾਉਣ ਦਾ ਫੈਸਲਾ ਲਿਆ ਹੈ। ਜਾਣਕਾਰੀ ਮੁਤਾਬਿਕ ਇਹ ਕਲਾਸ ਟ੍ਰੇਨਿੰਗ ਚੰਡੀਗੜ੍ਹ ‘ਚ 31 ਮਈ ਤੋਂ 2 ਜੂਨ ਤੱਕ ਟ੍ਰੇਨਿੰਗ ਕੈਂਪ ਲੱਗੇਗਾ ਅਤੇ ਰੋਜ਼ਾਨਾ 8 ਘੰਟੇ ਦਾ ਟ੍ਰੇਨਿੰਗ ਕੈਂਪ ਲੱਗੇਗਾ। ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਲਾਸ ਲੱਗੇਗੀ। ਨਵੇਂ ਵਿਧਾਇਕਾਂ ਨੂੰ ਕੰਮ ਕਰਨ ਦਾ ਤਰੀਕਾ ਸਿਖਾਇਆ ਜਾਵੇਗਾ ਤੇ ਲੋਕਸਭਾ ਦੇ ਮਾਹਿਰ ਖ਼ਾਸ ਟ੍ਰੇਨਿੰਗ ਦੇਣਗੇ।

 ਇਸ ਕਲਾਸ ਦੌਰਾਨ ਨਵੇਂ ਵਿਧਾਇਕਾਂ ਨੂੰ ਲੋਕ ਸਭਾ ਦੇ ਮਾਹਿਰ ਤੇ ਪੰਜਾਬ ਦੇ ਪੁਰਾਣੇ ਵਿਧਾਇਕ ਟ੍ਰੇਨਿੰਗ ਦੇਣਗੇ। ਪਹਿਲੀ ਵਾਰ ਬਣੇ ਵਿਧਾਇਕਾਂ ਲਈ ਇਹ ਸਿਖਲਾਈ ਬੇਹੱਦ ਅਹਿਮ ਹੋਏਗੀ। ਦੱਸ ਦਈਏ ਕਿ ਇਸ ਵਾਰ ਪੰਜਾਬ ਵਿੱਚ 85 ਤੋਂ ਜ਼ਿਆਦਾ ਐਮਐਲਏ ਪਹਿਲੀ ਵਾਰ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ। ਇਸ ਲਈ ਇਨ੍ਹਾਂ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਕੰਮਕਾਜ, ਵਿਧਾਇਕਾਂ ਦੀਆਂ ਤਾਕਤਾਂ ਤੇ ਜ਼ਿਮੇਵਾਰੀਆਂ ਬਾਰੇ ਟ੍ਰੇਨਿੰਗ ਦਿੱਤੀ ਜਾਵੇਗੀ। ਸੂਤਰਾਂ ਮੁਤਾਬਕ ਪੰਜਾਬ ਦੇ ਕੈਬਨਿਟ ਮੰਤਰੀ ਤੇ ਮੁੱਖ ਮੰਤਰੀ ਵੀ ਇਸ ਸਿਖਲਾਈ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਕੈਂਪ ਵਿੱਚ ਵਿਧਾਇਕਾਂ ਨੂੰ ਉਨ੍ਹਾਂ ਦਾ ਕੰਮ ਸਮਝਾਇਆ ਜਾਵੇਗਾ।

Exit mobile version