The Khalas Tv Blog Punjab ਲੁਧਿਆਣਾ ਦੇ ਬੱਸ ਨੇ ਦੋ ਸਾਲ ਦੀ ਬੱਚੀ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ
Punjab

ਲੁਧਿਆਣਾ ਦੇ ਬੱਸ ਨੇ ਦੋ ਸਾਲ ਦੀ ਬੱਚੀ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

ਲੁਧਿਆਣਾ ਦੇ ਸੈਕਟਰ 32 ਸਥਿਤ ਬੀਸੀਐਮ ਸਕੂਲ ਵਿੱਚ ਅੱਜ ਭਾਰੀ ਹੰਗਾਮਾ ਹੋਇਆ। ਸਕੂਲ ਦੇ ਅੰਦਰ ਇੱਕ ਬੱਸ ਨੇ ਦੂਸਰੀ ਜਮਾਤ ਦੇ ਵਿਦਿਆਰਥੀ ਨੂੰ ਕੁਚਲ ਦਿੱਤਾ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਲੜਕੀ ਕਿਸ ਹਾਲਾਤ ਵਿੱਚ ਬੱਸ ਦੇ ਹੇਠਾਂ ਆਈ ਸੀ।

ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਏ ਤਾਂ ਦੇਖਿਆ ਕਿ ਇੱਕ ਬੱਚੀ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਜਾ ਰਿਹਾ ਸੀ।

ਲੋਕਾਂ ਨੇ ਕਿਹਾ- ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ

ਲੜਕੀ ਦੀਆਂ ਅੱਖਾਂ ਬਾਹਰ ਨਿਕਲ ਰਹੀਆਂ ਸਨ ਅਤੇ ਉਸਦੇ ਚਿਹਰੇ ‘ਤੇ ਬੱਸ ਦੇ ਟਾਇਰ ਦੇ ਨਿਸ਼ਾਨ ਸਨ। ਲੋਕਾਂ ਮੁਤਾਬਕ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਮਾਇਰਾ ਆਪਣੇ ਮਾਪਿਆਂ ਦੀ ਇਕਲੌਤੀ ਧੀ ਸੀ।

ਥਾਣਾ ਡਿਵੀਜ਼ਨ ਨੰਬਰ 7 ਦੇ ਐਸਐਚਓ ਭੁਪਿੰਦਰ ਸਿੰਘ ਘਟਨਾ ਵਾਲੀ ਥਾਂ ’ਤੇ ਪਹੁੰਚ ਗਏ ਹਨ। ਪੁਲਿਸ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ ਕਿ ਹਾਦਸਾ ਕਿਵੇਂ ਵਾਪਰਿਆ।

Exit mobile version