India Punjab Sports

ਕਾਮਨਵੈਲਥ ਖੇਡਾਂ ਜਿੱਤ ਕੇ ਆਏ ਖਿਡਾਰੀਆਂ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

‘ਦ ਖ਼ਾਲਸ ਬਿਊਰੋ : ਰਾਸ਼ਟਰਮੰਡਲ ਖੇਡਾਂ ‘ਚ ਤਮਗੇ ਲੈ ਕੇ ਪਰਤੇ ਦੇਸ਼ ਦੇ ਵੇਟਲਿਫਟਰ ਅੱਜ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਪੰਜਾਬ ਸਰਕਾਰ ਦੀ ਤਰਫੋਂ  ਅੰਮ੍ਰਿਤਸਰ ਦੇ ਡੀਸੀ ਅਤੇ ਹੋਰ ਅਧਿਕਾਰੀ ਉਨ੍ਹਾਂ ਦਾ ਸਵਾਗਤ ਕਰਨ ਲਈ ਪੁੱਜੇ। ਹਵਾਈ ਅੱਡੇ ‘ਤੇ ਸਾਰਿਆਂ ਨੇ ਉਨ੍ਹਾਂ ਦਾ ਤਿਲਕ, ਤਾੜੀਆਂ ਅਤੇ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਸਾਰੇ ਖਿਡਾਰੀ ਪਟਿਆਲਾ ਲਈ ਰਵਾਨਾ ਹੋ ਗਏ, ਜਿੱਥੇ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ ।

ਇਸ ਟੀਮ ਨੇ ਕਾਮਨਵੈਲਥ ਖੇਡਾਂ ਵਿਚ ਭਾਰਤ ਲਈ 10 ਤਮਗੇ ਜਿੱਤੇ ਹਨ, ਜਿਸ ਵਿਚ 3 ਸੋਨੇ, 3 ਚਾਂਦੀ ਤੇ 4 ਕਾਂਸੀ ਦੇ ਤਮਗੇ ਸ਼ਾਮਿਲ ਹਨ। ਵੱਡੀ ਖੁਸ਼ੀ ਵਾਲੀ ਗੱਲ ਇਹ ਹੈ ਕਿ ਇਸ ਟੀਮ ਵਿਚ ਚਾਰ ਤਮਗਾ ਜੇਤੂ ਖਿਡਾਰੀ ਪੰਜਾਬ ਤੋਂ ਹਨ, ਜਿੰਨਾ ਵਿਚੋ ਇਕ ਲਵਪ੍ਰੀਤ ਸਿੰਘ ਦਾ ਪਿੰਡ ਦਾ ਅੰਮ੍ਰਿਤਸਰ ਹਵਾਈ ਅੱਡੇ ਦੇ ਬਿਲਕੁੱਲ ਨਾਲ ਬਲ ਸਿੰਕਦਰ ਹੈ। ਲਵਪ੍ਰੀਤ ਸਿੰਘ ਨੇ 109 ਕਿਲੋ ਭਾਰ ਵਰਗ ਵਿਚ ਕਾਂਸੀ ਦਾ ਕਾਂਸੀ ਦਾ ਤਮਗਾ ਜਿਤਿਆ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੰਜਾਬ ਦੇ ਤਮਗਾ ਜੇਤੂ ਖ਼ਿਡਾਰੀਆਂ ਲਈ ਇਨਾਮਾਂ ਦੀ ਵੱਡੀ ਰਾਸ਼ੀ ਦਾ ਐਲਾਨ ਕੀਤਾ ਹੈ। ਜਿੰਨਾ ਵਿਚ ਚਾਂਦੀ ਦਾ ਤਮਗਾ ਜੇਤੂ ਵਿਕਾਸ ਠਾਕੁਰ ਨੂੰ 50 ਲੱਖ ਰੁਪਏ ਅਤੇ ਕਾਂਸੀ ਦਾ ਤਮਗਾ ਜੇਤੂ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਮੁੱਖ ਮੰਤਰੀ ਵੱਲੋਂ ਐਲਾਨਿਆ ਜਾ ਚੁੱਕਾ ਹੈ। ਅੱਜ ਟੀਮ ਦੀ ਆਮਦ ਉਤੇ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਖਿਡਾਰੀਆਂ ਨੂੰ ਵਧਾਈ ਭੇਜੀ।

 ਇਸ ਦੌਰਾਨ ਗੋਲਡਨ ਮੈਡਲ ਜੇਤੂ ਮੀਰਾ ਬਾਈ ਚਾਨੂ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰੇ ਖਿਡਾਰੀਆਂ ਦੀ ਅਗਵਾਈ ਕਰਦੀ ਨਜ਼ਰ ਆਈ। ਉਨ੍ਹਾਂ ਦੇ ਨਾਲ ਪੰਜਾਬ ਦੇ ਚਾਰ ਖਿਡਾਰੀ ਵਿਕਾਸ ਠਾਕੁਰ, ਹਰਜਿੰਦਰ ਕੌਰ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਅਤੇ ਸੰਕੇਤ ਮਹਾਦੇਵ, ਗੁਰੂਰਾਜਾ ਪੁਜਾਰੀ, ਬਿੰਦੀਆ ਰਾਣੀ ਦੇਵੀ, ਜੇਰੇਮੀ ਲਾਲਰਿਨੁੰਗਾ, ਅਚਿੰਤਾ ਸ਼ਿਉਲੀ ਸਮੇਤ ਬਾਕੀ ਸਾਰੇ 9 ਵੇਟਲਿਫਟਰ ਵੀ ਸਨ।