The Khalas Tv Blog Punjab ਸ਼੍ਰੋਮਣੀ ਅਕਾਲੀ ਦਲ ‘ਚ ਲੱਗੀ ਅਸਤੀਫ਼ਿਆਂ ਦੀ ਝੜੀ, ਜਥੇਦਾਰਾਂ ਨੂੰ ਹਟਾਉਣ ਦੇ ਰੋਸ ਵਜੋਂ ਸਾਰਿਆਂ ਨੇ ਦਿੱਤੇ ਅਸਤੀਫ਼ੇ
Punjab Religion

ਸ਼੍ਰੋਮਣੀ ਅਕਾਲੀ ਦਲ ‘ਚ ਲੱਗੀ ਅਸਤੀਫ਼ਿਆਂ ਦੀ ਝੜੀ, ਜਥੇਦਾਰਾਂ ਨੂੰ ਹਟਾਉਣ ਦੇ ਰੋਸ ਵਜੋਂ ਸਾਰਿਆਂ ਨੇ ਦਿੱਤੇ ਅਸਤੀਫ਼ੇ

ਅੰਮ੍ਰਿਤਸਰ : ਗਿਆਨੀ ਰਘਬੀਰ ਸਿੰਘ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਅਸਤੀਫ਼ੀਆਂ ਦੀ ਝੜੀ ਲੱਗ ਗਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਵਿਰੋਧ ਤੋਂ ਬਾਅਤ ਇੱਕ ਤੋਂ ਬਾਅਦ ਇੱਕ ਅਕਾਲੀ ਆਗੂ ਨੇ ਅਸਤੀਫ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ।

ਮੈਂਬਰ ਕੋਰ ਕਮੇਟੀ ਯੂਥ ਵਿੰਗ ਪੰਜਾਬ ਦੇ ਆਗੂ ਸਤਨਾਮ ਸਿੰਘ ਸੱਤਾ ਨੇ ਵੀ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲ ਤਖਤ ਮਹਾਨ ਹੈ ਅਤੇ ਸਿੱਖ ਪੰਥ ਦੀ ਸ਼ਾਨ ਹੈ, ਇਤਿਹਾਸ ਵਿੱਚ ਜਿਨ੍ਹਾਂ ਵਿਅਕਤੀਆਂ ਨੇ ਅਕਾਲ ਤਖਤ ਨਾਲ ਮੱਥਾ ਲਾਇਆ ਹੈ , ਉਹਨਾਂ ਦਾ ਕੱਖ ਵੀ ਨਹੀਂ ਰਹਿਆ। ਅਕਾਲ ਤਖਤ ਦਾ 2 ਦਸੰਬਰ ਵਾਲਾ ਹੁਕਮਨਾਮਾ ਨਾ ਮੰਨਣਾ ਅਤੇ ਅੱਜ SGPC ਮੈਂਬਰਾਂ ਦੁਆਰਾ ਅਕਾਲ ਤਖਤ ਦੇ ਜਥੇਦਾਰ ਨੂੰ ਬਰਖਾਸਤ ਕਰਨਾ ਅਕਾਲ ਤਖਤ ਨਾਲ ਮੱਥਾ ਲਾਣਾ ਹੈ । ਇਸ ਲਈ, ਇਨ੍ਹਾਂ ਚੀਜ਼ਾਂ ਨੂੰ ਦੇਖਦੇ ਹੋਏ ਮੈਂ ਆਪਣੇ ਆਪ ਨੂੰ ਪਾਪਾਂ ਦਾ ਭਾਗੀਦਾਰ ਨਹੀਂ ਬਣਾਉਣਾ ਚਾਹੁੰਦਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੂਲ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।

ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾਈ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਪਾਰਟੀ ਵਰਕਰ ਵਜੋਂ ਹੀ ਵਿਚਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਤੋਂ ਹੋਏ ਹੁਕਮਨਾਮੇ ਅਤੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਪ੍ਰਤੀ ਅਪਣਾਈ ਸੌੜੀ ਸੋਚ ਕਾਰਨ ਅੱਜ ਸਮੁੱਚੀ ਸਿੱਖ ਕੌਮ ਵਿੱਚ ਰੋਸ ਹੈ।

ਇਸ ਕਾਰਨ ਉਨ੍ਹਾਂ ਅਕਾਲੀ ਦਲ ਵੱਲੋਂ ਦਿੱਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ, ਨਹੀਂ ਤਾਂ ਪਾਰਟੀ ਦੀ ਮੌਜੂਦਾ ਲੀਡਰਸ਼ਿਪ ਨੂੰ ਪੰਥ ਕਦੇ ਮੁਆਫ਼ ਨਹੀਂ ਕਰੇਗਾ।

ਫਗਵਾੜਾ ਤੋਂ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸਤਨਾਮ ਸਿੰਘ ਅਰਸ਼ੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਫਗਵਾੜਾ ਤੋਂ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ, ਪੰਥ ਪ੍ਰਸਿੱਧ ਕੀਰਤਨੀ ਅਤੇ ਕਥਾਵਾਚਕ ਸਤਨਾਮ ਸਿੰਘ ਅਰਸ਼ੀ ਨੇ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਤਨਾਮ ਸਿੰਘ ਅਰਸ਼ੀ ਨੇ ਕਿਹਾ ਕਿ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਇਆ ਜਾ ਰਿਹਾ ਹੈ, ਉਸ ਨਾਲ ਸਿੱਖ ਕੌਮ ਵਿਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਸਭ ਤੋਂ ਸਿਰਮੋਰ ਸਿੱਖ ਸੰਸਥਾ ਦਾ ਮੁਖੀ ਹੈ। ਸਤਨਾਮ ਸਿੰਘ ਅਰਸ਼ੀ ਨੇ ਇਹ ਵੀ ਆਖਿਆ ਕਿ ਉਨ੍ਹਾਂ ਨੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਹੈ ਅਤੇ ਬਿਨਾਂ ਅਹੁਦੇ ਤੋਂ ਪਾਰਟੀ ਦੀ ਸੇਵਾ ਕਰਦੇ ਰਹਿਣਗੇ।

ਹਰੀ ਸਿੰਘ ਪ੍ਰੀਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਪ੍ਰੀਤ ਗਰੁੱਪ ਦੇ ਐਮ.ਡੀ. ਹਰੀ ਸਿੰਘ ਪ੍ਰੀਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ। ਹਰੀ ਸਿੰਘ ਪ੍ਰੀਤ ਨੇ ਕਿਹਾ ਕਿ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਇਆ ਜਾ ਰਿਹਾ ਹੈ, ਉਸ ਨਾਲ ਸਿੱਖ ਕੌਮ ਵਿਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਸਭ ਤੋਂ ਸਿਰਮੋਰ ਸਿੱਖ ਸੰਸਥਾ ਦਾ ਮੁਖੀ ਹੈ।

ਇਸ ਵਿਚ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਆਈਐਸ ਬਿੰਦਰਾ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਹਟਾਉਣਾ ਬੇਹੱਦ ਮੰਦਾਭਾਗਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੀ ਮਰਿਆਦਾ ਕਰ ਕੇ ਮੈਂ ਆਪਣਾ ਅਹੁਦਾ ਛੱਡਿਆ, ਇਸ ਦੀ ਮਰਿਆਦਾ ਬਹਾਲ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਪੰਜਾਬ ਦੀ ਮਰਿਆਦਾ ਹੀ ਨਹੀਂ ਹੈ ਪੂਰੇ ਵਿਸ਼ਵ ਦੀ ਮਰਿਆਦਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰੀ ਸਿੰਘ ਨਾਭਾ, ਕੁਲਬੀਰ ਸਿੰਘ ਹਲਕਾ ਯੂਥ ਅਕਾਲੀ ਦਲ , ਹਰਚੰਦ ਸਿੰਘ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਦੀਦਾਰ ਸਿੰਘ ਬੋਸਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਜਸਪਾਲ ਸਿੰਘ ਸੰਤ ਮੀਤ ਪ੍ਰਧਾਨ ਯੂਥ ਅਕਾਲੀ ਦਲ, ਪਰਮਜੀਤ ਸਿੰਘ ਥਿੰਦ ਆਈਟੀ ਵਿੰਗ ਸ਼੍ਰੋਮਣੀ ਅਕਾਲੀ ਦਲ ਸ਼ਤਰਾਨਾ ਪ੍ਰਧਾਨ, ਤਰਲੋਚਨ ਸਿੰਘ ਹਾਜੀਪੁਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਇੰਦਰਜੀਤ ਸਿੰਘ ਰੱਖੜਾ ਮੈਂਬਰ ਕੋਰ ਕਮੇਟੀ ਪੰਜਾਬ ਸ਼੍ਰੋਮਣੀ ਅਕਾਲੀ ਦਲ, ਜਸਵਿੰਦਰ ਸਿੰਘ ਰੰਧਾਵਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸਤਿੰਦਰ ਸਿੰਘ ਪਹਾੜੀਪੁਰ ਮੈਂਬਰ ਕੌਰ ਕਮੇਟੀ ਸ਼੍ਰੋਮਣੀ ਅਕਾਲੀ ਦਲ, ਧਰਮਿੰਦਰ ਸਿੰਘ ਯੂਥ ਅਕਾਲੀ ਦਲ ਦਿਹਾਤੀ ਪਟਿਆਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸਤਨਾਮ ਸਿੰਘ ਸੱਤਾ ਮੈਂਬਰ ਕੋਰ ਕਮੇਟੀ ਯੂਥ ਵਿੰਗ ਪੰਜਾਬ, ਜਲ਼ੰਧਰ ਤੋਂ ਜਥੇਦਾਰ ਤੇਜਾ ਸਿੰਘ ਸਾਬਕਾ ਚੇਅਰਮੈਨ ਸਾਹਕੋਟ ਤੇ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਜਲੰਧਰ ਦਿਹਾਤੀ ਸਾਰਿਆਂ ਨੇ ਰੋਸ ਵਜੋਂ ਅਸਤੀਫ਼ਾ ਦੇ ਦਿੱਤਾ ਹੈ।

 

Exit mobile version