The Khalas Tv Blog Punjab ਜਗਰਾਓਂ ‘ਚ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Punjab

ਜਗਰਾਓਂ ‘ਚ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਜਗਰਾਓ ‘ਚ ਇਕ ਔਰਤ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦਾ ਤਿੰਨ ਸਾਲ ਪਹਿਲਾਂ ਇਸੇ ਪਿੰਡ ਦੇ ਹੀ ਇੱਕ ਨੌਜਵਾਨ ਨਾਲ ਪ੍ਰੇਮ ਵਿਆਹ ਹੋਇਆ ਸੀ। ਫਾਹਾ ਲੈਣ ਤੋਂ ਪਹਿਲਾਂ ਔਰਤ ਦਾ ਡੇਢ ਸਾਲ ਦਾ ਬੇਟਾ ਆਪਣੀ ਗੋਦੀ ‘ਚ ਲੇਟ ਕੇ ਉੱਚੀ-ਉੱਚੀ ਰੋਣ ਲੱਗ ਪਿਆ ਅਤੇ ਉਸ ਨੇ ਆਪਣੇ ਮੋਬਾਈਲ ‘ਤੇ ਗਾਣਾ ਵਜਾ ਕੇ ਬੱਚੇ ਨੂੰ ਚੁੱਪ ਕਰਵਾ ਦਿੱਤਾ।

ਇਸ ਤੋਂ ਬਾਅਦ ਉਸ ਨੇ ਚੁੰਨੀ ਦੀ ਮਦਦ ਨਾਲ ਕਮਰੇ ‘ਚ ਪੱਖੇ ਨਾਲ ਫਾਹਾ ਲੈ ਲਿਆ। ਮ੍ਰਿਤਕ ਔਰਤ ਦੀ ਪਛਾਣ 23 ਸਾਲਾ ਜਸ਼ਨਪ੍ਰੀਤ ਕੌਰ ਪਤਨੀ ਲਵਪ੍ਰੀਤ ਸਿੰਘ ਉਰਫ ਲਵੀ ਵਜੋਂ ਹੋਈ ਹੈ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਔਰਤ ਦੇ ਬੱਚੇ ਦੇ ਰੋਣ ਦੀ ਆਵਾਜ਼ ਗੁਆਂਢੀਆਂ ਨੇ ਸੁਣੀ ਅਤੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ ਸੀ। ਜਦੋਂ ਉਸ ਨੇ ਔਰਤ ਨੂੰ ਪੱਖੇ ਨਾਲ ਲਟਕਦੀ ਦੇਖਿਆ। ਜਿਸ ਤੋਂ ਬਾਅਦ ਮਹਿਲਾ ਦੇ ਪਤੀ ਨੂੰ ਇਸ ਦੀ ਸੂਚਨਾ ਦਿੱਤੀ ਗਈ।

ਬੱਸ ਸਟੈਂਡ ਚੌਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਮੌਕੇ ’ਤੇ ਪੁੱਜੇ। ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੱਖੇ ਤੋਂ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ। ਦੇਰ ਸ਼ਾਮ ਮ੍ਰਿਤਕ ਜਸ਼ਨਪ੍ਰੀਤ ਕੌਰ ਦੇ ਪਰਿਵਾਰਕ ਮੈਂਬਰ ਬੱਸ ਸਟੈਂਡ ਚੌਕੀ ਵਿਖੇ ਆਪਣੇ ਬਿਆਨ ਦਰਜ ਕਰਵਾ ਰਹੇ ਸਨ।

ਪਰਿਵਾਰਕ ਮੈਂਬਰਾਂ ਨੇ ਵਿਆਹੁਤਾ ਦੀ ਮੌਤ ਦਾ ਕਾਰਨ ਆਰਥਿਕ ਤੰਗੀ ਦੱਸਿਆ ਹੈ ਕਿਉਂਕਿ ਉਸ ਦਾ ਪਤੀ ਲਵਪ੍ਰੀਤ ਸਿੰਘ ਸ਼ਹਿਰ ਵਿੱਚ ਕਰਿਆਨੇ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਜਿਸ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਿਲ ਹੋ ਰਿਹਾ ਸੀ। ਜਿਸ ਕਾਰਨ ਪਤੀ-ਪਤਨੀ ਵਿਚਕਾਰ ਅਕਸਰ ਘਰੇਲੂ ਝਗੜਾ ਰਹਿੰਦਾ ਸੀ। ਬੱਸ ਸਟੈਂਡ ਚੌਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Exit mobile version