ਬਿਉਰੋ ਰਿਪੋਰਟ – ਜਲੰਧਰ ਦੇ ਪਿੰਡ ਈਸਾਪੁਰ ਵਿਚ ਇਕ ਔਰਤ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਦਾ ਕਾਰਨ ਜ਼ਮੀਨੀ ਵਿਵਾਦ ਨੂੰ ਦੱਸਿਆ ਜਾ ਰਿਹਾ ਹੈ। ਇਹ ਸਾਰੀ ਘਟਨਾ ਮਕਸੂਦਾਂ ਪਿੰਡ ਥਾਣਾ ਖੇਤਰ ਦੇ ਈਸਾਪੁਰ ਨਹਿਰ ਨੇੜੇ ਵਾਪਰੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਦਾ ਲੰਬੇ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਲੋਕਾਂ ਨੇ ਅੱਗ ਲੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮਕਸੂਦਾਂ ਥਾਣੇ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਔਰਤ ਦਾ ਕਿਸੇ ਧਿਰ ਦਾ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਤੇ ਦੋਵੇਂ ਧਿਰ ਜ਼ਮੀਨ ਤੇ ਆਪਣਾ-ਆਪਣਾ ਹੱਕ ਜਤਾ ਰਹੇ ਸਨ। ਜਿਸ ਤੋਂ ਬਾਅਦ ਔਰਤ ਨੇ ਇਹ ਕਦਮ ਚੁੱਕਿਆ ਹੈ।
ਇਹ ਵੀ ਪੜ੍ਹੋ – ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ ਤੇ ਭਗਵੰਤ ਮਾਨ ਨੇ ਤੋੜੀ ਚੁੱਪ