ਲੁਧਿਆਣਾ (Ludhiana) ਵਿੱਚ ਅੱਜ ਇੱਕ ਨੌਜਵਾਨ ਨੇ ਬੱਸ ਸਟੈਂਡ ਨੇੜੇ ਇੱਕ ਹੋਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਦੋਂ ਸਟਾਫ਼ ਨੇ ਦਰਵਾਜ਼ਾ ਖੋਲ੍ਹਣ ਲਈ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਸ਼ੱਕ ਪੈਣ ’ਤੇ ਪੁਲਿਸ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਦਰਵਾਜ਼ੇ ਦਾ ਤਾਲਾ ਤੋੜ ਕੇ ਪੱਖੇ ਨਾਲ ਲਟਕਦੀ ਲਾਸ਼ ਨੂੰ ਹੇਠਾਂ ਲਿਆਂਦਾ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਕੋਚਰ ਮਾਰਕੀਟ ਪੁਲਿਸ ਚੌਕੀ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹੋਟਲ ਮੇਪਲ ‘ਚ ਇਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਕਮਰੇ ਵਿਚ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਮ੍ਰਿਤਕ ਪਿੰਡ ਗੋਇੰਦਵਾਲ ਦਾ ਰਹਿਣ ਵਾਲਾ ਸੀ। ਉਹ ਮਿਸਤਰੀ ਦਾ ਕੰਮ ਕਰਦਾ ਸੀ। ਅੰਮ੍ਰਿਤਪਾਲ ਨੇ ਕੱਲ੍ਹ ਹੋਟਲ ਕਿਰਾਏ ’ਤੇ ਲਿਆ ਸੀ।
ਸਵੇਰੇ ਜਦੋਂ ਸਟਾਫ਼ ਮੈਂਬਰ ਕਮਰੇ ਦੀ ਜਾਂਚ ਕਰਨ ਗਏ ਤਾਂ ਉਨ੍ਹਾਂ ਨੇ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਤਾਲਾ ਲੱਗਿਆ ਹੋਇਆ ਸੀ। ਉਸ ਨੇ ਹੀ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਅੰਮ੍ਰਿਤਪਾਲ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਉਸ ਦੇ ਪਰਿਵਾਰ ਵਾਲਿਆਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ – ਬਜਟ ਤੋਂ ਪਹਿਲਾਂ ਕਿਸਾਨ ਪਹੁੰਚੇ ਦਿੱਲੀ! BJP ਨੂੰ ਘੇਰਨ ਦੀ ਰਣਨੀਤੀ ਤਿਆਰ!