Punjab

16 ਸਾਲਾ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਹੋਈ ਮੌਤ

ਹੁਸ਼ਿਆਰਪੁਰ (Hoshiarpur) ਦੇ ਹਲਕਾ ਦਸੂਹਾ (Dasuya) ਦੇ ਪਿੰਡ ਬੈਬੋਵਾਲ ਚੰਨੀਆਂ ‘ਚ ਖੇਤਾਂ ‘ਚ ਟਰੈਕਟਰ ਪਲਟਣ ਨਾਲ 16 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਜੋਤ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਾਸੀ ਪਿੰਡ ਬੈਬੋਵਾਲ ਚੰਨੀਆਂ ਵਜੋਂ ਹੋਈ ਹੈ। ਜਿਸ ਦੀ ਉਮਰ ਮਹਿਜ਼ 16 ਸਾਲ ਸੀ।

ਗੁਰਜੋਤ 11ਵੀਂ ਜਮਾਤ ਵਿੱਚ ਪੜ੍ਹਦਾ ਸੀ। ਗੁਰਜੋਤ ਖੇਤ ਵਿੱਚ ਟਰੈਕਟਰ ਲੈ ਕੇ ਜਾ ਰਿਹਾ ਸੀ ਕਿ ਟਰੈਕਟਰ ਪਲਟ ਗਿਆ ਅਤੇ ਹੇਠਾਂ ਕੁਚਲੇ ਜਾਣ ਕਾਰਨ ਗੁਰਜੋਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੁਰਜੋਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਗਿਆ ਹੈ।

ਇਹ ਵੀ ਪੜ੍ਹੋ – ਅਕਾਲੀ ਦਲ ਦੇ ਦੋ ਧਿਰ ਆਪਸ ‘ਚ ਭਿੜੇ, ਚੱਲੀਆਂ ਕੁਰਸੀਆਂ