The Khalas Tv Blog Punjab ਨਸ਼ੇ ਨੇ ਬੁਝਾਇਆ ਇਕ ਹੋਰ ਪਰਿਵਾਰ ਦਾ ਚਿਰਾਗ, ਪਰਿਵਾਰ ‘ਚ ਛਾਇਆ ਮਾਤਮ
Punjab

ਨਸ਼ੇ ਨੇ ਬੁਝਾਇਆ ਇਕ ਹੋਰ ਪਰਿਵਾਰ ਦਾ ਚਿਰਾਗ, ਪਰਿਵਾਰ ‘ਚ ਛਾਇਆ ਮਾਤਮ

ਪੰਜਾਬ ਵਿੱਚ ਨਸ਼ੇ ਨੇ ਕਈ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ ਹਨ, ਅਜਿਹਾ ਹੀ ਇਕ ਮਾਮਲਾ ਫਰੀਦਕੋਟ (Faridkot) ਤੋਂ ਸਾਹਮਣੇ ਆਇਆ ਹੈ, ਜਿੱਥੇ ਨਾਨਕਸਰ ਬਸਤੀ (Nanaksar basti) ਦੇ ਇਕ 16 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੱਬਰ ਸਿੰਘ ਕਣਕ ਦੇ ਗੁਦਾਮ ਵਿੱਚ ਨੌਕਰੀ ਕਰਦਾ ਸੀ। ਇਹ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਛੋਟੇ-ਛੋਟੇ ਬੱਚੇ ਵੀ ਹਨ।

ਪਿੰਡ ਦੋ ਲੋਕਾਂ ਨੇ ਕਿਹਾ ਕਿ ਇਹ ਨੌਜਵਾਨ ਨਸ਼ਾ ਕਰਨ ਦਾ ਆਦੀ ਸੀ। ਬੀਤੇ ਕੱਲ੍ਹ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਵੱਲੋਂ ਨਸ਼ੇ ਦਾ ਇੰਜੈਕਸ਼ਨ ਲਗਾਇਆ ਗਿਆ ਹੈ ਅਤੇ ਇਹ ਕਣਕ ਦੇ ਗੋਦਾਮ ਵਿੱਚ ਬੇਹੋਸ਼ ਪਿਆ ਹੈ। ਉਸ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਕੋਈ ਇਸ ਨੂੰ ਰੋਕਣ ਵਾਲਾ ਨਹੀਂ ਹੈ। ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਕਿਹਾ ਕਿ ਪੁਲਿਸ ਨੂੰ ਇਸ ਸਬੰਧੀ ਕਈ ਵਾਰ ਸੂਚਨਾ ਦਿੱਤੀ ਗਈ ਹੈ ਪਰ ਕੋਈ ਵੀ ਇਸ ਉੱਤੇ ਕਾਰਵਾਈ ਨਹੀਂ ਕਰਦਾ। ਜੇਕਰ ਨਸ਼ਾ ਤਸਕਰਾਂ ਨੂੰ ਰੋਕਦੇ ਹਾਂ ਤਾਂ ਉਹ ਧਮਕੀਆਂ ‘ਤੇ ਉਤਰ ਆਉਂਦੇ ਹਨ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਮੰਗ ਕੀਤੀ ਕਿ ਨਸ਼ੇ ਨੂੰ ਠੱਲ ਪਾਈ ਜਾਵੇ ਤਾਂ ਕਿ ਕਿਸੇ ਦਾ ਵੀ ਘਰ ਬਰਬਾਦ ਨਾ ਹੋ ਸਕੇ।

ਇਹ ਵੀ ਪੜ੍ਹੋ –  ਕੁਵੈਤ ਹਾਦਸੇ ‘ਚ ਇਕ ਪੰਜਾਬੀ ਦੀ ਵੀ ਗਈ ਜਾਨ, ਪਰਿਵਾਰ ‘ਤੇ ਛਾਇਆ ਕਹਿਰ

 

Exit mobile version