India International Punjab

ਮਨੀਲਾ ਵਿਖੇ ਪੰਜਾਬੀ ਨੌਜਵਾਨ ਨਾਲ ਵਾਪਰਿਆ ਕੁਝ ਅਜਿਹਾ , ਪਰਿਵਾਰ ‘ਚ ਛਾਈ ਸੋਗ ਦੀ ਲਹਿਰ

Punjabi boy died in manila

ਵਿਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਪੰਜਾਬ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ।  ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ। ਅਜਿਹਾ ਹੀ ਕੁਝ  ਪੰਜਾਬ ਦੇ ਜ਼ੀਰਾ ਦਾ ਇੱਕ ਨੌਜਵਾਨ ਨਾਲ ਵਾਪਰਿਆ। ਜ਼ੀਰਾ ਦਾ ਇੱਕ ਨੌਜਵਾਨ ਮਨੀਲਾ ਗਿਆ ਸੀ ਜਿਸ ਦਾ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਮ੍ਰਿਤਕ ਨੌਜਵਾਨ ਦਾ ਨਾਮ ਸੁਖਚੈਨ ਸਿੰਘ ਹੈ ਅਤੇ ਉਹ ਜ਼ੀਰਾ ਦੇ ਜੋਹਲ ਨਗਰ ਦਾ ਰਹਿਣ ਵਾਲਾ ਸੀ। ਉਹ ਰੁਜ਼ਗਾਰ ਦੀ ਭਾਲ ਵਿੱਚ ਤਕਰੀਬਨ 4 ਸਾਲ ਪਹਿਲਾਂ ਹੀ ਮਨੀਲਾ ਗਿਆ ਸੀ। ਪਰ ਸੁਖਚੈਨ ਦਾ ਬੀਤੀ ਰਾਤ ਕੁੱਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਸੁਖਚੈਨ ਸਿੰਘ ਦੀ ਮੌਤ ਬਾਰੇ ਜਾਣਕਾਰੀ ਦਿੰਦਿਆਂ ਉਸ ਦੇ ਪਿਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਖਚੈਨ ਸਿੰਘ ਨਾਲ ਫੋਨ ਉੱਤੇ ਗੱਲਬਾਤ ਹੋਈ ਸੀ ਤਾਂ ਉਸ ਨੇੇ ਦੱਸਿਆ ਸੀ ਕਿ ਉਹ ਇਥੇ ਬਿਲਕੁਲ ਠੀਕ ਹੈ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੁਖਚੈਨ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਨੇ ਮਨੀਲਾ ਵਿੱਚ ਪੱਕਾ ਹੋਣ ਲਈ ਫਾਈਲ ਲਗਾਈ ਹੋਈ ਹੈ।

ਸੁਖਚੈਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ਦੋਸਤ ਦਾ ਫੋਨ ਆਇਆ ਕਿ ਉਸ ਦੀ ਤਬੀਅਤ ਕੁੱਝ ਠੀਕ ਨਹੀਂ ਸੀ ਅਤੇ ਜਦੋਂ ਡਾਕਟਰ ਦੇ ਕੋਲੋਂ ਉਹ ਦਵਾਈ ਲੈ ਕੇ ਵਾਪਸ ਆ ਰਿਹਾ ਸੀ ਤਾਂ ਕੁਝ ਬਦਮਾਸ਼ਾਂ ਨੇ ਸੁਖਚੈਨ ਸਿੰਘ ਦਾ ਗੋਲ਼ੀਆਂ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਨੌਜਵਾਨ ਪੁੱਤਰ ਦੇ ਕਤਲ ਦੀ ਖਬਰ ਸੁਣਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।ਇਸ ਦੁਖਦਾਈ ਘਟਨਾ ਤੋਂ ਬਾਅਦ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ।