The Khalas Tv Blog Punjab ਮੁਕਤਸਰ ‘ਚ ਮਾਮੂਲੀ ਝਗੜੇ ਮਗਰੋਂ ਨੌਜਵਾਨ ਦਾ ਕੀਤਾ ਇਹ ਹਾਲ…
Punjab

ਮੁਕਤਸਰ ‘ਚ ਮਾਮੂਲੀ ਝਗੜੇ ਮਗਰੋਂ ਨੌਜਵਾਨ ਦਾ ਕੀਤਾ ਇਹ ਹਾਲ…

A young man was shot dead in Muktsar

ਮੁਕਤਸਰ ਦੇ ਕੋਟਕਪੂਰਾ ਰੋਡ ਬਾਈਪਾਸ ‘ਤੇ ਬੁੱਧਵਾਰ ਦੇਰ ਰਾਤ ਵੱਡੀ ਵਾਰਦਾਤ ਵਾਪਰੀ। ਮਾਮੂਲੀ ਝਗੜੇ ਤੋਂ ਬਾਅਦ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੋ ਨੌਜਵਾਨਾਂ ਨੂੰ ਨਾਮਜ਼ਦ ਕਰਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।  ਮ੍ਰਿਤਕ ਦੀ ਪਛਾਣ ਸੁਮਿਤ ਸਿੰਘ ਬਰਾੜ ਵਾਸੀ ਰੱਤੇਵਾਲਾ ਵਜੋਂ ਹੋਈ ਹੈ। ਇਸ ਹਮਲੇ ‘ਚ ਇੱਕ ਜਵਾਨ ਜ਼ਖ਼ਮੀ ਵੀ ਹੋਇਆ ਹੈ। ਘਟਨਾ ਤੋਂ ਬਾਅਦ ਦੋਸ਼ੀ ਸਕਾਰਪੀਓ ਕਾਰ ‘ਚ ਫਰਾਰ ਹੋ ਗਿਆ।

ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਥਾਣਾ ਸਦਰ ਮੁਕਤਸਰ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਦੋਸ਼ੀਆਂ ਦੀ ਭਾਲ ਜਾਰੀ ਹੈ।

ਹਾਸਲ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਤੇ ਸਨਾਇਕਰ ਰੈਸਟੋਰੈਂਟ ਕੋਲ ਦੇਰ ਰਾਤ ਕਰੀਬ 10 ਵਜੇ ਗੋਲੀ ਚੱਲੀ। ਇਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਇੱਕ ਜਖਮੀ ਹੋ ਗਿਆ। ਹਮਲਾਵਰ ਆਪਣੀ ਸਕਾਰਪੀਓ ਗੱਡੀ ਲੈ ਕੇ ਫਰਾਰ ਹੋ ਗਏ। ਇਸ ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ।

ਥਾਣਾ ਸਦਰ ਪੁਲਿਸ ਵੱਲੋਂ ਕਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਦਰ ਮੁਕਤਸਰ ਸਾਹਿਬ ਦੀ ਪੁਲਿਸ ਦੇ ਥਾਣਾ ਮੁਖੀ ਮਲਕੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਤੇ ਦੋ ਧਿਰਾਂ ਦੀ ਕਿਸੇ ਗੱਲ ਨੂੰ ਲੈ ਕੇ ਤਕਰਾਰਬਾਜੀ ਹੋਈ ਸੀ। ਇਸ ਵਿੱਚ ਇੱਕ ਗਰੁੱਪ ਵੱਲੋਂ ਗੋਲੀ ਚਲਾਏ ਜਾਣ ਕਰਕੇ ਸਮਿਤ ਸਿੰਘ ਵਾਸੀ ਰੱਤੇਵਾਲਾ ਦੀ ਮੌਤ ਹੋ ਗਈ ਤੇ ਇੱਕ ਜ਼ਖਮੀ ਹੋ ਗਿਆ।

ਇਸ ਦੌਰਾਨ ਗੋਲੀ ਚਲਾਉਣ ਵਾਲੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਲਵਪ੍ਰੀਤ ਸਿੰਘ ਤੇ ਜੈਰੀਤ ਸਿੰਘ ਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ਉਪਰ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਲਵਪ੍ਰੀਤ ਸਿੰਘ 10 ਸਾਲ ਬਾਅਦ ਕੁਝ ਦਿਨ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਪੰਜਾਬ ਆਇਆ ਸੀ।

Exit mobile version