India International Punjab

ਕੈਨੇਡਾ ਗਏ ਸਮਾਣਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

A young man who went to Canada died of a heart attack

ਸਮਾਣਾ : ਪੜ੍ਹਾਈ ਅਤੇ ਰੁਜ਼ਗਾਰ ਲਈ ਵਿਦੇਸ਼ਾਂ ਵਿੱਚ ਗਏ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌਤਾਂ ਨਾਲ ਸੂਬੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਤਰ੍ਹਾ ਡੇਢ ਸਾਲ ਪਹਿਲਾਂ ਕੈਨੇਡਾ ਗਏ ਸਮਾਣਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮੈਹਰਾਬ ਧੀਮਾਨ ਉਰਫ ਚੈਰੀ ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਤਾਏ ਨਰਿੰਦਰ ਧੀਮਾਨ ਨੇ ਦੱਸਿਆ ਕਿ ਮੈਹਰਾਬ ਲਗਭਗ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਬਰੰਪਟਨ ਸ਼ਹਿਰ ਵਿਚ ਰਿਹਾ ਸੀ ਤੇ ਬੀਤੀ 19 ਦਸੰਬਰ ਨੂੰ ਦਿਲ ਦਾ ਦੌਰਾ ਆਉਣ ਨਾਲ ਉਸ ਦੀ ਮੌਤ ਹੋ ਗਈ।

ਦੱਸ ਦੇਈਏ ਕਿ ਕੁਝ ਸਾਲ ਪਹਿਲਾਂ ਮੈਹਰਾਬ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਤ੍ਰਾਸਦੀ ਹੈ ਕਿ ਦੋ ਦਿਨ ਪਹਿਲਾਂ ਹੀ ਉਸ ਦੇ ਤਾਏ ਰਾਕੇਸ਼ ਧੀਮਾਨ ਦੀ ਵੀ ਮੌਤ ਹੋਈ ਹੈ। ਮੈਹਰਾਨ ਧੀਮਾਨ ਦੀ ਮ੍ਰਿਤਕ ਦੇਹ ਭਲਕੇ ਭਾਰਤ ਪੁੱਜੇਗੀ ਤੇ ਉਸਦਾ ਸਸਕਾਰ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੜ੍ਹਾਈ ਅਤੇ ਰੋਜ਼ਗਾਰ ਲਈ ਵਿਦੇਸ਼ਾਂ ਵਿੱਚ ਗਏ ਨੌਜਵਾਨਾਂ ਦੀਆਂ ਅਚਾਨਕ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਨੂੰ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਚੰਗੇ ਪੈਸੇ ਕਮਾ ਕੇ ਉਹ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਸਕਣਗੇ ਪਰ ਕਈ ਵਾਰ ਉਨ੍ਹਾਂ ਦਾ ਸੁਪਨਾ ਜਿਉਂ ਦਾ ਤਿਉਂ ਹੀ ਰਹਿ ਜਾਂਦਾ ਹੈ।