Punjab

ਇਮੀਗ੍ਰੇਸ਼ਨ ‘ਚ ਕੰਮ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਮਾਂ ਨੂੰ ਦੱਸੀ ਇਹ ਗੱਲ

ਗੁਰਦਾਸਪੁਰ ਦੇ ਬਟਾਲਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਕ ਇਮੀਗ੍ਰੇਸ਼ਨ ਦਫ਼ਤਰ ਵਿਚ ਕੰਮ ਕਰਨ ਵਾਲੇ 27 ਸਾਲਾ ਨੌਜਵਾਨ ਘਰ ਦੇ ਪੱਖ ਨਾਲ ਫ਼ਾਹਾ ਲੈ ਕੇ  ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਤੋਂ ਪਹਿਲਾਂ ਮ੍ਰਿਤਕ ਨੇ ਆਪਣੀ ਮਾਂ ਗੱਲ ਕੀਤੀ ਸੀ। ਉਥੇ ਹੀ ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਨੌਜਵਾਨ ਨੇ ਆਪਣੇ ਮਾਲਕਾਂ ਕੋਲੋਂ ਤੰਗ ਆ ਕੇ ਇਹ ਕਦਮ ਚੁੱਕਿਆ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਰਾਜਕੁਮਾਰ ਵਾਸੀ ਹਮਦਾਨਿਆ ਮੁਹੱਲਾ ਬਟਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਮਾਂ ਇੰਦੂ ਸਿਵਲ ਹਸਪਤਾਲ ਵਿਚ ਦਰਜਾ ਚਾਰ ਕਰਮਚਾਰੀ ਹੈ। ਮਾਂ ਨੇ ਦੱਸਿਆ ਕਿ ਉਹ ਹਸਪਤਾਲ ਵਿਚ ਰੋਜ਼ਾਨਾ ਦੀ ਤਰ੍ਹਾਂ ਕੰਮ ‘ਤੇ ਆਈ ਸੀ।

ਇਸੇ ਦੌਰਾਨ ਉਸ ਨੂੰ ਬੇਟੇ ਦਾ ਫੋਨ ਆਇਆ ਅਤੇ ਉਹ ਕਹਿੰਦਾ ਸੀ ਕਿ ਮੈਨੂੰ ਮੁਆਫ਼ ਕਰ ਦੇਣਾ, ਮੈਂ ਜਿਹੜੀਆਂ ਗ਼ਲਤੀਆਂ ਕੀਤੀਆਂ ਹਨ, ਮੈਨੂੰ ਮੁਆਫ਼ ਕਰ ਦੇਣਾ ਅਤੇ ਬਾਅਦ ਵਿਚ ਉਸਨੇ ਫੋਨ ਕੱਟ ਦਿੱਤਾ ਮਾਂ ਨੂੰ ਸ਼ੱਕ ਹੋਇਆ ਅਤੇ ਉਸ ਨੇ ਘਰ ਆਈ ਤੇ ਦੇਖਿਆ ਕਿ ਰਾਜਕੁਮਾਰ ਨੇ ਪੱਖੇ ਨਾਲ ਲਟਕਿਆ ਹੋਇਆ ਸੀ। ਮ੍ਰਿਤਕ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪੀੜਤ ਪਰਿਵਾਰ  ਨੇ ਆਰੋਪ ਲਗਾਇਆ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਜਿੱਥੇ ਕੰਮ ਕਰ ਰਿਹਾ ਸੀ, ਉਨ੍ਹਾਂ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਮਾਨਸਿਕ ਤੌਰ ‘ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਧਮਕੀਆਂ ਵੀ ਦਿੱਤੀਆ ਜਾ ਰਹੀਆਂ ਸਨ।  ਸਿਵਲ ਹਸਪਤਾਲ ਦੇ ਡਾਕਟਰ ਅਮਨਦੀਪ ਨੇ ਦੱਸਿਆ ਕਿ ਉਨ੍ਹਾਂ ਕੋਲ ਮਰੀਜ਼ ਆਇਆ ਅਤੇ ਉਸ ਦੀ ਪਹਿਲਾਂ ਹੀ ਮੌਤ ਹੋ ਚੁਕੀ ਸੀ। ਮ੍ਰਿਤਕ ਦੇ ਗਲੇ ਉਪਰ ਨਿਸ਼ਾਨ ਸਨ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।