ਪਠਾਨਕੋਟ (Pathankot) ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਨੌਜਵਾਨ ਸੰਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਨੌਜਵਾਨ ਪਠਾਨਕੋਟ ਦੀ ਹਾਊਸਿੰਗ ਬੋਰਡ ਕਾਲੋਨੀ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਆਟੋ ਡਰਾਇਵਰ ਸੀ, ਜਿਸ ਦਾ ਬੀਤੇ ਕੱਲ੍ਹ ਸਵਾਰੀ ਬਿਠਾਉਣ ਨੂੰ ਲੈ ਕੇ ਵਿਵਾਦ ਹੋਇਆ ਸੀ। ਇਹ ਮਾਮਲਾ ਇੰਨਾ ਵਧ ਗਿਆ ਕਿ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਸਾਰੀ ਵਾਰਦਾਤ ਦੀ ਘਟਨਾ ਸੀ.ਸੀ.ਟੀ.ਵੀ ਵਿੱਚ ਕੈਦ ਹੋ ਗਈ।
ਸੀ.ਸੀ.ਟੀ.ਵੀ ‘ਚ ਨਜ਼ਰ ਆ ਰਿਹਾ ਹੈ ਕਿ 5 ਤੋਂ 6 ਵਿਅਕਤੀਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਹਮਲੇ ਦੌਰਾਨ ਨੌਜਵਾਨ ਸੰਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਨੌਜਵਾਨ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਨੂੰ ਸੰਜੀਦਗੀ ਨਾਲ ਲੈਂਦੇ ਹੋਏ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ – ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਗੁਆਂਢੀ ਦੇਸ਼ਾਂ ਨੂੰ ਦਿੱਤਾ ਸੱਦਾ