Punjab

ਨਸ਼ੇ ਨੇ ਇਕ ਹੋਰ ਪਰਿਵਾਰ ਉਜਾੜਿਆ, ਨੌਜਵਾਨ ਦੀ ਹੋਈ ਮੌਤ

ਨਸ਼ਾ ਪੰਜਾਬ ਦੀ ਵੱਡੀ ਸਮੱਸਿਆ ਹੈ, ਇਹ ਨਿੱਤ ਦਿਨ ਕਿਸੇ ਨਾ ਕਿਸੇ ਦੀ ਜਾਨ ਲੈ ਰਿਹਾ ਹੈ। ਨਸ਼ੇ ਨੂੰ ਮਿਟਾਉਣ ਦੇ ਨਾਮ ‘ਤੇ ਪੰਜਾਬ ਵਿੱਚ ਕਈ ਸਰਕਾਰਾਂ ਬਣੀਆਂ ਪਰ ਨਸ਼ੇ ਨੂੰ ਖਤਮ ਨਹੀਂ ਕੀਤਾ ਜਾ ਸਕਿਆ। ਬਟਾਲਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਸ਼ੇ ਨੇ ਇਕ ਹੋਰ ਨੌਜਵਾਨ ਦੀ ਜਾਨ ਲੈ ਲਈ। ਬਟਾਲਾ ਦੇ ਗੁਰਦਾਸਪੁਰ ਰੋਡ ‘ਤੇ ਬਣੇ ਸਿਨੇਮਾ ਦੀ ਖਾਲੀ ਜਗਾਂ ਵਿੱਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਉਮਰ 30 ਸਾਲ ਦੇ ਕਰੀਬ ਹੈ।

ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਲਾਸ਼ ਦੀ ਪਹਿਚਾਣ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਵੱਲੋੋਂ ਇਸ ਸਬੰਧੀ ਕੋਈ ਜਾਣਕਾਰੀ ਤਾਂ ਨਹੀਂ ਦਿੱਤੀ ਗਈ ਪਰ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਈ ਹੈ। ਪਹਿਲਾਂ ਵੀ ਇਸ ਜਗ੍ਹਾ ਤੋਂ ਕਈਆਂ ਦੀਆਂ ਲਾਸ਼ਾ ਮਿਲ ਚੁੱਕੀਆਂ ਹਨ।

ਇਹ ਵੀ ਪੜ੍ਹੋ –  ਪ੍ਰਧਾਨ ਮੰਤਰੀ ਦੀ ਜਲੰਧਰ ਰੈਲੀ ਅੱਜ, ਕਿਸਾਨਾਂ ਕੀਤਾ ਵਿਰੋਧ