The Khalas Tv Blog Punjab ਗੁਰਦਾਸਪੁਰ ਦੇ ਪਿੰਡ ਚੱਕ ਸ਼ਰੀਫ ‘ਚ ਨਸ਼ੇ ਨੇ ਇਕ ਹੋਰ ਨੌਜਵਾਨ ਨਿਗਲਿਆ!
Punjab

ਗੁਰਦਾਸਪੁਰ ਦੇ ਪਿੰਡ ਚੱਕ ਸ਼ਰੀਫ ‘ਚ ਨਸ਼ੇ ਨੇ ਇਕ ਹੋਰ ਨੌਜਵਾਨ ਨਿਗਲਿਆ!

ਪੰਜਾਬ ਵਿੱਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦੀ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਗੁਰਦਾਸਪੁਰ (Gurdaspur) ਦੇ ਪਿੰਡ ਚੱਕਸ਼ਰੀਫ ਵਿੱਚ ਨੌਜਵਾਨ ਅਕਾਸ਼ਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਤਿੰਨ ਦਿਨ ਪਹਿਲਾਂ ਘਰੋਂ ਗਿਆ ਸੀ। ਉਹ ਤਿੰਨ ਦਿਨ ਤੋਂ ਘਰੋਂ ਗਾਇਬ ਸੀ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਭਾਲ ਕਰਨ ਸਮੇਂ ਪਰਿਵਾਰਿਕ ਮੈਂਬਰਾਂ ਨੂੰ ਜਾਣਕਾਰੀ ਮਿਲੀ ਕਿ ਉਹ ਥਾਣਾ ਕਾਦੀਆਂ ਦੇ ਅਧੀਨ ਪੈਂਦੇ ਪਿੰਡ ਤਰਖਾਣਾ ਵਾਲਾ ਕੋਲ ਬੇਹੋਸ਼ ਪਿਆ ਹੈ।

ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਤੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਪਰ ਉਹ ਜ਼ਿੰਦਗੀ ਦੀ ਜੰਗ ਹਾਰ ਕੇ ਸਦਾ ਲਈ ਮੌਤ ਦੇ ਮੂੰਹ ਵਿੱਚ ਚਲਾ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਲੰਬੇ ਸਮੇਂ ਤੋਂ ਨਸ਼ਾ ਕਰ ਰਿਹਾ ਸੀ। ਉਸ ਨੂੰ ਕਈ ਵਾਰ ਪਰਿਵਾਰ ਵੱਲੋਂ ਸਮਝਾਇਆ ਗਿਆ ਸੀ ਪਰ ਉਹ ਨਾ ਸਮਝਿਆ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ –   ਕੋਲਕਾਤਾ ਜਬਰਜਨਾਹ-ਕਤਲ ਮਾਮਲੇ ਸੁਪਰੀਮ ਕੋਰਟ ਸਖ਼ਤ! ਨੈਸ਼ਨਲ ਟਾਸਕ ਫੋਰਸ ਗਠਨ ਕਰਨ ਦਾ ਐਲਾਨ, ਪੁਲਿਸ ਜਾਂਚ ’ਤੇ ਸਵਾਲ

 

Exit mobile version