ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ (Central Jail Amritsar) ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਜੇਲ੍ਹੇ ਦੇ ਬਾਹਰ ਧਰਨਾ ਦਿੱਤਾ ਗਿਆ ਹੈ। ਪਰਿਵਾਰ ਨੇ ਜੇਲ੍ਹ ਸੁਪਰੀਡੈਂਟ ਤੇ ਇਲਜ਼ਾਮ ਲਗਾਇਆ ਕਿ ਉਸ ਵੱਲੋਂ ਕੀਤੀ ਗਈ ਕੁੱਟਮਾਰ ਕਾਰਨ ਉਨ੍ਹਾਂ ਦੇ ਬੱਚੇ ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਮਾਮਲੇ ਦੀ ਜਿਊਡਿਸ਼ਿਆਲੀ ਇੰਕਵਾਇਰੀ ਬਠਾ ਦਿੱਤੀ ਹੈ। ਪੁਲਿਸ ਨੇ ਦੱਸਿਆਕਿ ਇਸ ਤੋਂ ਬਾਅਦ ਧਰਨਾ ਖਤਮ ਹੋ ਗਿਆ ਹੈ।
ਜਾਣਕਾਰੀ ਮੁਤਾਬਕ ਇਸਲਾਮਾਬਾਦ ਥਾਣਾ ਖੇਤਰ ਦੇ ਹਰੀਪੁਰਾ ਦਾ ਰਹਿਣ ਵਾਲਾ ਰਾਹੁਲ ਕੁਮਾਰ ਪਿਛਲੇ ਡੇਢ ਮਹੀਨੇ ਤੋਂ ਫਤਿਹਪੁਰ ਸਥਿਤ ਕੇਂਦਰੀ ਜੇਲ੍ਹ ਵਿੱਚ ਬੰਦ ਸੀ। ਉਸ ਦੀ ਮਾਂ ਸੁਮਨ ਨੇ ਦੱਸਿਆ ਕਿ ਜੇਲ੍ਹ ਜਾਣ ਤੋਂ ਚਾਰ ਦਿਨ ਬਾਅਦ ਹੀ ਬੇਟੇ ਦਾ ਫ਼ੋਨ ਆਇਆ ਸੀ ਕਿ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਸ ਤੋਂ ਬਾਅਦ ਉਹ ਬਹੁਤ ਘੱਟ ਫੋਨ ਕਰਦਾ ਸੀ। ਫਿਰ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਫ਼ੋਨ ਆਇਆ ਕਿ ਫ਼ਿਰੋਜ਼ਪੁਰ ਦੇ ਡਿਪਟੀ ਸੁਪਰਡੈਂਟ ਹਿੰਮਤ ਸ਼ਰਮਾ ਵੀ ਇੱਥੇ ਆ ਗਏ ਹਨ ਅਤੇ ਹੁਣ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਫਿਰ ਕੱਲ੍ਹ ਉਨ੍ਹਾਂ ਨੂੰ ਸਿਰਫ਼ ਇਹੀ ਸੂਚਨਾ ਦਿੱਤੀ ਗਈ ਕਿ ਉਨ੍ਹਾਂ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਇਹ ਸੱਟ ਕਿਵੇਂ ਲੱਗੀ, ਇਸ ਬਾਰੇ ਨਹੀਂ ਦੱਸਿਆ ਗਿਆ ਹੈ।
ਪਰਿਵਾਰ ਵੱਲੋਂ ਲਗਾਤਾਰ ਇਕ ਹੀ ਗੱਲ ਕਹਿ ਜਾ ਰਹੀ ਹੈ ਕਿ ਜੇਲ੍ਹ ਸੁਪਰੀਡੈਂਟ ਦੀ ਕੁੱਟਮਾਰ ਕਾਰਨ ਉਨ੍ਹਾਂ ਦੇ ਬੱਚੇ ਦੀ ਜਾਨ ਗਈ ਹੈ ਅਤੇ ਉਸ ਵਿਰੁੱਧ ਜਾਂਚ ਹੋਣੀ ਚਾਹੀਦੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ – ਰਜਿੰਦਰ ਸਿੰਘ ਦੀਪ ਸਿੰਘ ਵਾਲਾ ਦੀਆਂ ਵਧੀਆਂ ਮੁਸ਼ਕਲਾਂ! ਵਾਰੰਟ ਜਾਰੀ