Punjab

ਤਲਵੰਡੀ ਸਾਬੋ ਦੇ ਨੌਜਵਾਨ ਦੀ ਹੋਈ ਮੌਤ, ਪੁਲਿਸ ਚੁੱਪ, ਪਿੰਡ ‘ਚ ਵਿਕ ਰਿਹਾ ਨਸ਼ਾ

ਬਠਿੰਡਾ (Bathinda) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਤਲਵੰਡੀ ਸਾਬੋ (Talwandi Sabo) ਦੇ ਇਕ ਨੌਜਵਾਨ ਲਖਵਿੰਦਰ ਸਿੰਘ ਦੀ ਸ਼ੱਕੀ ਹਲਾਤਾਂ ਵਿੱਚ ਮੌੌਤ ਹੋ ਗਈ ਹੈ। ਪਰਿਵਾਰ ਨੇ ਦੱਸਿਆ ਕਿ ਉਹ ਨਸ਼ੇ ਦਾ ਆਦੀ ਸੀ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ ਪਰ ਇਸ ਦੀ ਹਾਲੇ ਤੱਕ ਪੁਸ਼ਟੀ ਨਹੀਂ ਹੋਈ ਹੈ।

ਇਹ ਨੌਜਵਾਨ ਪਿੰਡ ਫਤਿਹਗੜ੍ਹ ਨੌਆਬਾਦ ਦਾ ਰਹਿਣ ਵਾਲਾ ਸੀ, ਜੋ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ।  ਇਸ ਸਬੰਧੀ ਪੀੜਤ ਪਰਿਵਾਰ ਨੇ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਆਪਣੇ ਇਕਲੌਤੇ ਪੁੱਤਰ ਲਖਵਿੰਦਰ ਸਿੰਘ ਨੂੰ ਪੜ੍ਹਾਈ ਕਰਵਾਈ ਸੀ। ਜੋ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਅਤੇ ਇਸ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਨਸ਼ਾ ਵਿਕਦਾ ਹੈ ਪਰ ਪੁਲੀਸ ਪ੍ਰਸ਼ਾਸਨ ਕੁਝ ਨਹੀਂ ਕਰ ਰਿਹਾ।

ਦੱਸ ਦੇਈਏ ਕਿ ਲਖਵਿੰਦਰ ਦਾ ਪਰਿਵਾਰ ਗਰੀਬੀ ਵਿੱਚ ਦਿਨ ਕੱਟ ਰਿਹਾ ਹੈ। ਉਸ ਦਾ ਪਿਤਾ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਪੁਲਿਸ ਵੱਲੋਂ ਇਸ ਮਾਮਲੇ ਉੱਤੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ – ਕੋਰੀਆਈ ਜਹਾਜ਼ 15 ਮਿੰਟਾਂ ‘ਚ 27 ਹਜ਼ਾਰ ਫੁੱਟ ਹੇਠਾਂ ਆਇਆ, ਯਾਤਰੀਆਂ ਦੇ ਕੰਨਾਂ ‘ਚੋਂ ਨਿਕਲਿਆ ਖੂਨ